ਜੇਲ੍ਹ ਵਿੱਚ ਲੱਗੀ ਲੋਕ ਅਦਾਲਤ ’ਚ ਪੰਜ ਬੰਦੀ ਹੋਏ ਰਿਹਾਅ
06:42 AM Aug 18, 2023 IST
ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 17 ਅਗਸਤ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਬਾਲਾ ਦੇ ਸਕੱਤਰ ਅਤੇ ਸੀਜੇਐੱਮ ਸੌਰਭ ਗੁਪਤਾ ਵੱਲੋਂ ਅੱਜ ਕੇਂਦਰੀ ਜੇਲ੍ਹ ਅੰਬਾਲਾ ਵਿੱਚ ਲੋਕ ਅਦਾਲਤ ਲਾਈ ਗਈ। ਇਸ ਲੋਕ ਅਦਾਲਤ ਵਿੱਚ 12 ਮੁਕੱਦਮੇ ਰੱਖੇ ਗਏ ਜਿਨ੍ਹਾਂ ਵਿੱਚੋਂ ਨਿਯਮਾਂ ਅਨੁਸਾਰ ਤਿੰਨ ਮੁਕੱਦਮਿਆਂ ਦਾ ਨਿਪਟਾਰਾ ਕਰਦਿਆਂ ਪੰਜ ਬੰਦੀਆਂ ਨੂੰ ਨਿਰਧਾਰਤ ਸ਼ਰਤਾਂ ’ਤੇ ਰਿਹਾਅ ਕੀਤਾ ਗਿਆ। ਸੀਜੇਐੱਮ ਸੌਰਭ ਗੁਪਤਾ ਨੇ ਦੱਸਿਆ ਕਿ ਬੀਬੀ ਕੰਚਨ ਮਾਹੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅੰਬਾਲਾ ਦੀ ਅਗਵਾਈ ਵਿੱਚ ਹਰ ਮਹੀਨੇ ਜੇਲ੍ਹ ਵਿੱਚ ਲੋਕ ਅਦਾਲਤ ਲਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਜ਼ਿਲ੍ਹਾ ਅਦਾਲਤਾਂ ਅੰਬਾਲਾ ਅਤੇ ਸਬ ਡਿਵੀਜ਼ਨ ਨਰਾਇਣਗੜ੍ਹ ਦੀ ਅਦਾਲਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
Advertisement
Advertisement