For the best experience, open
https://m.punjabitribuneonline.com
on your mobile browser.
Advertisement

ਨਿਯਮਾਂ ਦੀ ਉਲੰਘਣਾ ਕਰਨ ’ਤੇ ਪੰਜ ਸਕੂਲੀ ਬੱਸਾਂ ਜ਼ਬਤ

09:20 AM Apr 15, 2024 IST
ਨਿਯਮਾਂ ਦੀ ਉਲੰਘਣਾ ਕਰਨ ’ਤੇ ਪੰਜ ਸਕੂਲੀ ਬੱਸਾਂ ਜ਼ਬਤ
ਦਸਤਾਵੇਜ਼ ਪੂਰੇ ਨਾ ਹੋਣ ’ਤੇ ਜ਼ਬਤ ਕੀਤੀਆਂ ਗਈਆਂ ਸਕੂਲੀ ਬੱਸਾਂ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 14 ਅਪਰੈਲ
ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਆਰਟੀਏ ਵਿਭਾਗ ਦੀਆਂ ਟੀਮਾਂ ਨੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਤੇ 5 ਸਕੂਲੀ ਬੱਸਾਂ ਦੇ ਦਸਤਾਵੇਜ਼ ਪੂਰੇ ਨਾ ਹੋਣ ਕਰ ਕੇ ਬੱਸਾਂਂ ਨੂੰ ਜ਼ਬਤ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇ 7 ਦਿਨਾਂ ’ਚ ਆਰਟੀਏ ਦੇ ਸਕੱਤਰ ਰਾਜੀਵ ਪ੍ਰਸਾਦ ਦੀ ਦੇਖਰੇਖ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ ਤੇ ਸਬ-ਡਿਵੀਜ਼ਨ ਪੱਧਰ ’ਤੇ ਵੀ ਸਕੂਲ ਦੇ ਦਸਤਾਵੇਜ਼ਾਂ ਤੇ ਸਾਰੇ ਮਾਪਦੰਡਾਂ ਦੀ ਜਾਂਚ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਨੇ ਦੇਰ ਸ਼ਾਮ ਐੱਨਆਈਸੀ ਦਫ਼ਤਰ ਵਿੱਚ ਸੇਫ ਵਾਹਨ ਪਾਲਸੀ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਮੁੱਖ ਸਕੱਤਰ ਟੀਵੀ ਐੱਨ ਐੱਸ ਪ੍ਰਸਾਦ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿਚ ਮਹਿੰਦਰ ਗੜ੍ਹ ਕਨੀਨਾ ਵਰਗੀ ਘਟਨਾ ਨਾ ਵਾਪਰੇ ਇਸ ਲਈ ਸਾਰੇ ਅਧਿਕਾਰੀ ਤੁਰੰਤ ਸਕੂਲੀ ਬੱਸਾਂਂ ਦੀ ਚੈਕਿੰਗ ਕਰਨਗੇ ਤੇ ਅਗਲੇ 10 ਦਿਨਾਂ ਵਿਚ ਰਿਪੋਰਟ ਸੌਂਪਣੀ ਯਕੀਨੀ ਬਣਾਉਣਗੇ। ਵੀਸੀ ਅਨੂਪਮਾ ਨੇ ਵੀ ਇਹ ਹਦਾਇਤ ਕੀਤੀ ਹੈ ਕਿ ਜੇਕਰ ਬੱਸ ਫਿੱਟ ਨਹੀਂ ਹੈ ਤਾਂ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇ। ਰਾਜੀਵ ਪ੍ਰਸਾਦ ਨੇ ਦੱਸਿਆ ਕਿ ਮੁੱਖ ਸਕੱਤਰ ਦੇ ਹੁਕਮਾਂ ਤੇ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਦੀ ਅਗਵਾਈ ਹੇਠ ਸਕੂਲੀ ਬੱਸਾਂ ਦੀ ਚੈਕਿੰਗ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਤੇ ਪਹਿਲੇ ਦਿਨ ਸ਼ਾਮ 4 ਵਜੇ ਤੱਕ ਪੱਜ ਬੱਸਾਂ ਨੂੰ ਜ਼ਬਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਬੱਚਿਆਂ ਤੇ ਮਾਪਿਆਂ ਲਈ ਹੈਲਪਲਾਈਨ ਨੰਬਰ 01744, 220271 ਤੇ 220935 ਜਾਰੀ ਕੀਤਾ ਹੈ, ਜਿਸ ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

Advertisement

Advertisement
Author Image

Advertisement
Advertisement
×