ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਯਮਾਂ ਦੀ ਉਲੰਘਣਾ ਦੇ ਦੋਸ਼ ਹੇਠ ਪੰਜ ਸਕੂਲ ਬੱਸਾਂ ਜ਼ਬਤ

07:58 AM Apr 17, 2024 IST
ਸਕੂਲ ਬੱਸਾਂ ਦੀ ਜਾਂਚ ਕਰਦੇ ਹੋਏ ਅਧਿਕਾਰੀ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 16 ਅਪਰੈਲ
ਆਰਟੀਏ ਦੇ ਸਕੱਤਰ ਰਾਜੀਵ ਪ੍ਰਸਾਦ ਨੇ ਦੱਸਿਆ ਕਿ ਹਰਿਆਣਾ ਰਾਜ ਟਰਾਂਸਪੋਰਟ, ਪੁਲੀਸ ਤੇ ਸਿੱਖਿਆ ਵਿਭਾਗ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਸ਼ਾਂਤਨੂੰ ਸ਼ਰਮਾ ਦੇ ਨਿਰਦੇਸ਼ਾਂ ਮੁਤਾਬਕ ਸਕੂਲੀ ਬੱਸਾਂ ਦੀ ਚੈਕਿੰਗ ਲਈ ਦੋ ਰੋਜ਼ਾ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਨ੍ਹਾਂ ਦੋ ਦਿਨਾਂ ਵਿਚ ਜ਼ਿਲ੍ਹਾ ਕੁਰੂਕਸ਼ੇਤਰ ਦੀਆਂ 937 ਬੱਸਾਂਂ ਦੇ ਦਸਤਾਵੇਜ਼ ਤੇ ਫਿਟਨੈਸ ਦੀ ਜਾਂਚ ਕੀਤੀ ਗਈ। ਇਸ ਮੁਹਿੰਮ ਦੌਰਾਨ 27 ਬੱਸਾਂ ਦੇ ਚਲਾਨ ਕੱਟੇ ਗਏ ਜਦਕਿ 5 ਬੱਸਾਂ ਨੂੰ ਜ਼ਬਤ ਕਰ ਕੇ 6 ਬੱਸਾਂ ਦੇ ਚਲਾਨ ਕੀਤੇ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਆਰਟੀਏ ਸਕੱਤਰ ਰਾਜੀਵ ਪ੍ਰਸਾਦ ਨੇ ਦੱਸਿਆ ਕਿ ਮਹਿੰਦਰਗੜ੍ਹ ਕਨੀਨਾ ਵਿਚ ਸਕੂਲੀ ਬੱਸ ਹਾਦਸੇ ਦੇ ਮਾਮਲੇ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਨੇ ਗੰਭੀਰਤਾ ਨਾਲ ਸਕੂਲੀ ਬੱਸਾਂ ਦੀ ਨਾਲ ਜਾਂਚ ਕੀਤੀ ਹੈ।
ਇਨ੍ਹਾਂ ਦੋ ਦਿਨਾਂ ’ਚ ਥਾਨੇਸਰ ਉਪ ਮੰਡਲ ਵਿਚ 300 ਬੱਸਾਂ, ਸ਼ਾਹਬਾਦ ਉਪ ਮੰਡਲ ਵਿਚ 264, ਪਿਹੋਵਾ ਉਪ ਮੰਡਲ ਵਿਚ 225 ਤੇ ਲਾਡਵਾ ਉਪ ਮੰਡਲ ਵਿਚ 148 ਬੱਸਾਂ ਦੀ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡਾਂ ਤਹਿਤ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਰਟੀਏ ਵਿਭਾਗ ਨੇ ਹਰ ਵੀਰਵਾਰ ਨੂੰ ਚੈਕਿੰਗ ਮੁਹਿੰਮ ਦਾ ਦਿਨ ਨਿਰਧਾਰਤ ਕੀਤਾ ਹੈ ਤੇ ਗਠਿਤ ਟੀਮਾਂ ਵੱਲੋਂ ਵੀ ਅਚਨਚੇਤੀ ਜਾਂਚ ਕੀਤੀ ਜਾਏਗੀ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਅਣਦੇਖੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਹੋਵੇਗੀ।

Advertisement

Advertisement
Advertisement