ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਲੰਡਾ ਗਰੋਹ ਦੇ ਪੰਜ ਸ਼ੂਟਰ ਗ੍ਰਿਫ਼ਤਾਰ

08:50 AM Jul 01, 2024 IST
ਪੁਲੀਸ ਦੀ ਹਿਰਾਸਤ ’ਚ ਮੁਲਜ਼ਮ।

ਪੱਤਰ ਪ੍ਰੇਰਕ
ਜਲੰਧਰ, 30 ਜੂਨ
ਪੁਲੀਸ ਕਮਿਸ਼ਨਰੇਟ ਨੇ ਲੰਡਾ ਗਰੋਹ ਦੇ ਪੰਜ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਭਾੜੇ ਦੇ ਕਤਲਾਂ ਅਤੇ ਫਿਰੌਤੀ ਵਰਗੇ ਕਈ ਮਾਮਲਿਆਂ ਵਿੱਚ ਸ਼ਾਮਲ ਸਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਜਤਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੁਝ ਦਿਨ ਪਹਿਲਾਂ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਭੁਪਿੰਦਰ ਸਿੰਘ ਉਰਫ਼ ਬੰਟੀ ਅਤੇ ਜਗਰੂਪ ਸਿੰਘ ਉਰਫ਼ ਜੋਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਤੋਂ ਪੁੱਛ-ਪੜਤਾਲ ਦੇ ਆਧਾਰ ’ਤੇ ਪੁਲੀਸ ਨੇ ਲੰਡਾ ਗਰੋਹ ਦੇ ਪੰਜ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ਼ ਕਾਲਾ, ਗੁਰਸ਼ਰਨ ਸਿੰਘ ਦੋਵੇਂ ਵਾਸੀ ਪਿੰਡ ਰੋੜੀਵਾਲ ਤਰਨ ਤਾਰਨ, ਹਰਮਨਜੀਤ ਸਿੰਘ ਉਰਫ ਹਰਮਨ ਵਾਸੀ ਪਿੰਡ ਟਾਂਡਾ ਤਰਨ ਤਾਰਨ, ਗੁਰਬਾਜ਼ ਸਿੰਘ ਵਾਸੀ ਪਿੰਡ ਗੰਟੀ ਥੜ੍ਹ ਜ਼ਿਲ੍ਹਾ ਤਰਨ ਤਾਰਨ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰੋੜੀਵਾਲ ਹਰੀਕੇ ਪੱਤਣ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
ਸਵਪਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 30 ਬੋਰ ਦੇ ਤਿੰਨ ਪਿਸਤੌਲ, ਦੋ ਕਾਰਤੂਸ ਅਤੇ .32 ਬੋਰ ਦਾ ਇੱਕ ਰਿਵਾਲਵਰ ਬਰਾਮਦ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਜਸ਼ਨਪ੍ਰੀਤ ਸਿੰਘ ਮੁਲਜ਼ਮ ਲਖਬੀਰ ਲੰਡਾ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਪਾਕਿਸਤਾਨ ਤੋਂ ਹਥਿਆਰ ਸਪਲਾਈ ਕਰਦਾ ਸੀ ਅਤੇ ਉਸ ਦੇ ਨਿਰਦੇਸ਼ਾਂ ’ਤੇ ਹੀ ਜਾਸੂਸੀ ਕਰਦਾ ਸੀ। ਉਹ ਕਤਲ ਨਾਲ ਸਬੰਧਤ ਕੁਝ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਵੀ ਯੋਜਨਾ ਬਣਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਗੁਰਸ਼ਰਨ ਸਿੰਘ ਵੀ ਜਸ਼ਨਪ੍ਰੀਤ ਸਿੰਘ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ, ਜਿਸ ਦੇ ਕਬਜ਼ੇ ਵਿੱਚੋਂ ਕੁਝ ਵਿਦੇਸ਼ੀ ਹਥਿਆਰ ਬਰਾਮਦ ਕੀਤੇ ਗਏ ਹਨ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਹਰਮਨਜੀਤ ਸਿੰਘ ਉਰਫ਼ ਹਰਮਨ ਵੀ ਲਖਬੀਰ ਸਿੰਘ ਲੰਡਾ ਨਾਲ ਜੁੜਿਆ ਹੋਇਆ ਸੀ ਅਤੇ ਤਰਨ ਤਾਰਨ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕਾਰੋਬਾਰੀਆਂ ਵਰਗੀਆਂ ਪ੍ਰਮੁੱਖ ਹਸਤੀਆਂ ਤੋਂ ਜਬਰੀ ਵਸੂਲੀ ਕਰਨ ਵਿੱਚ ਸ਼ਾਮਲ ਸੀ। ਇਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਵੀ ਲਖਬੀਰ ਸਿੰਘ ਉਰਫ਼ ਲੰਡਾ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਾਲ ਹੀ ਗੰਭੀਰ ਅਪਰਾਧਾਂ ਨੂੰ ਅੰਜਾਮ ਦਿੰਦਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਅੱਠ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

Advertisement

Advertisement
Advertisement