ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦਾਸਪੁਰ ’ਚ ਪੰਜ ਦੁਕਾਨਾਂ ਨੂੰ ਅੱਗ ਲੱਗੀ

07:11 AM Jun 10, 2024 IST
ਗੁਰਦਾਸਪੁਰ ਦੇ ਬਾਜ਼ਾਰ ਵਿੱਚ ਦੁਕਾਨਾਂ ’ਚੋਂ ਨਿਕਲਦੀਆਂ ਹੋਈਆਂ ਲਾਟਾਂ।

ਕੇਪੀ ਸਿੰਘ
ਗੁਰਦਾਸਪੁਰ, 9 ਜੂਨ
ਇੱਥੋਂ ਦੇ ਹਨੂਮਾਨ ਚੌਕ ਤੋਂ ਅਮਾਮ ਵਾੜਾ ਵੱਲ ਜਾਂਦੀ ਸੜਕ ’ਤੇ ਸਥਿਤ ਪੰਜ ਦੁਕਾਨਾਂ ਨੂੰ ਅੱਜ ਰਾਤ ਕਰੀਬ 8.30 ਵਜੇ ਅਚਾਨਕ ਅੱਗ ਲੱਗ ਗਈ, ਜਿਸ ਨਾਲ ਦੁਕਾਨਦਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਵਿੱਚ ਹਾਹਾਕਾਰ ਮਚ ਗਈ। ਜਾਣਕਾਰੀ ਅਨੁਸਾਰ ਇੱਕ ਦੂਜੇ ਨਾਲ ਜੁੜਦੀਆਂ ਇਨ੍ਹਾਂ ਦੁਕਾਨਾਂ ਵਿੱਚ ਸੁਨਿਆਰਾ, ਰੈਡੀਮੇਡ, ਮੋਬਾਈਲ, ਕੱਪੜੇ ਅਤੇ ਬੈਗਾਂ ਦੀ ਦੁਕਾਨ ਹੈ। ਸੂਚਨਾ ਮਿਲਣ ’ਤੇ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚੀ। ਇਹ ਅੱਗ ਬੈਗਾਂ ਵਾਲੀ ਦੁਕਾਨ ਤੋਂ ਸ਼ੁਰੂ ਹੋਈ ਦੱਸੀ ਗਈ ਹੈ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਗੰਭੀਰ ਸਥਿਤੀ ਨੂੰ ਵੇਖਦਿਆਂ ਸ਼ਹਿਰ ਤੋਂ ਬਾਹਰੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ ਹਨ। ਖਬਰ ਲਿਖੇ ਜਾਣ ਤੱਕ ਅੱਗ ’ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਜਾਰੀ ਸੀ।

Advertisement

ਕੂੜੇ ਦੇ ਢੇਰਾਂ ਨੂੰ ਅੱਗ ਲੱਗੀ

ਕਾਦੀਆਂ (ਮਕਬੂਲ ਅਹਿਮਦ): ਸਟੇਟ ਬੈਂਕ ਆਫ਼ ਇੰਡੀਆ ਦੇ ਨੇੜੇ ਸਥਿਤ ਮਾਰਕੀਟ ਦੇ ਪਿਛਲੇ ਪਾਸੇ ਬਣੇ ਕੂੜੇ ਦੇ ਡੰਪ ਨੂੰ ਸ਼ਰਾਰਤ ਅਨਸਰਾਂ ਨੇ ਅੱਗ ਲਗਾ ਦਿੱਤੀ, ਜੋ ਬੇਕਾਬੂ ਹੋ ਗਈ। ਇਸ ਕਾਰਨ ਸ਼ਹਿਰ ਵਿੱਚ ਧੂੰਏਂ ਦੇ ਗੁਬਾਰ ਬਣ ਗਏ ਅਤੇ ਆਲੇ ਦੁਆਲੇ ਦੇ ਲੋਕਾਂ ਦਾ ਸਾਹ ਲੈਣਾ ਮੁਸ਼ਕਿਲ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਨੇ ਬਟਾਲਾ ਤੋਂ ਕਾਦੀਆਂ ਪਹੁੰਚ ਕੇ ਅੱਗ ਨੂੰ ਬੁਝਾਇਆ। ਦੁਕਾਨਦਾਰਾਂ ਨੇ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਕਈ ਵਾਰ ਸ਼ਰਾਰਤ ਅਨਸਰ ਕੂੜੇ ਦੇ ਢੇਰਾਂ ਨੂੰ ਅੱਗ ਲਗਾ ਚੁੱਕੇ ਹਨ, ਜਿਸ ਦੇ ਕਾਰਨ ਜ਼ਹਿਰੀਲਾ ਧੂੰਆਂ ਉੱਠ ਕੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ। ਇਸ ਬਾਰੇ ਨਗਰ ਕੌਂਸਲ ਦੇ ਸੈਨੇਟਰੀ ਇੰਸਪੈਕਟਰ ਕਮਲਪ੍ਰੀਤ ਸਿੰਘ ਰਾਜਾ ਨੂੰ ਸ਼ਿਕਾਇਤ ਦਿੱਤੀ ਗਈ ਹੈ। ਦੂਜੇ ਪਾਸੇ ਗੁਰੂ ਨਾਨਕ ਬਾਜ਼ਾਰ ਦੇ ਲੋਕਾਂ ਨੇ ਈਓ ਨਗਰ ਕੌਂਸਲ ਕਾਦੀਆਂ ਤੋਂ ਮੰਗ ਕੀਤੀ ਹੈ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਭਵਿੱਖ ਵਿੱਚ ਸਫ਼ਾਈ ਸੇਵਕ ਹਰ ਵਾਰਡ ਵਿੱਚ ਸਫ਼ਾਈ ਕਰਨ।

Advertisement
Advertisement