ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਪੰਜ ਮੋਟਰਸਾਈਕਲਾਂ ਤੇ ਜਾਅਲੀ ਚਾਬੀਆਂ ਸਮੇਤ ਕਾਬੂ

11:57 AM Sep 18, 2024 IST

ਪੱਤਰ ਪ੍ਰੇਰਕ
ਜਲੰਧਰ, 17 ਸਤੰਬਰ
ਪੁਲੀਸ ਕਮਿਸ਼ਨਰੇਟ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਪੰਜ ਮੋਟਰਸਾਈਕਲਾਂ ਅਤੇ ਜਾਅਲੀ ਚਾਬੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇੱਕ ਇਤਲਾਹ ਦੇ ਅਧਾਰ ’ਤੇ ਯੂਨਿਟੀ ਕ੍ਰਿਟੀਕਲ ਕੇਅਰ ਮਲਟੀ ਸਪੈਸ਼ਲਿਟੀ ਹਸਪਤਾਲ, ਪ੍ਰਤਾਪ ਬਾਗ, ਜਲੰਧਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਧਰਮਿੰਦਰ ਕੁਮਾਰ ਜੋ ਹੁਣ ਸ਼ਿਵ ਨਗਰ ਜਲੰਧਰ ਨੇੜੇ ਰਹਿੰਦਾ ਹੈ, ਦੇ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ ਡਿਵੀਜ਼ਨ ਨੰਬਰ 3 ਜਲੰਧਰ ਵਿੱਚ ਦਰਜ ਕੀਤਾ ਗਿਆ ਸੀ। ਇਸ ਦੇ ਆਧਾਰ ’ਤੇ ਪੁਲੀਸ ਨੇ ਬਲਜੀਤ ਸਿੰਘ ਵਾਸੀ ਪਿੰਡ ਗੱਦਈ, ਜ਼ਿਲ੍ਹਾ ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਕੋਲੋਂ ਚੋਰੀ ਦੇ ਮੋਟਰਸਾਈਕਲਾਂ ਸਮੇਤ ਜਾਅਲੀ ਚਾਬੀਆਂ ਵੀ ਬਰਾਮਦ ਕੀਤੀਆਂ ਹਨ। ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ’ਤੇ ਦਾਣਾਮੰਡੀ ਭੰਗਾਲਾ, ਜ਼ਿਲ੍ਹਾ ਤਰਨਤਾਰਨ ਨੇੜੇ ਝਾੜੀਆਂ ਅਤੇ ਦਰੱਖਤਾਂ ਹੇਠ ਛੁਪਾਏ ਹੋਏ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਸਿਟੀ ਰੇਲਵੇ ਸਟੇਸ਼ਨ, ਜਲੰਧਰ ਨੇੜੇ ਪਾਰਕਿੰਗ ਤੋਂ ਇੱਕ ਹੋਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

Advertisement

Advertisement