ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਕਲਾਲਮਾਜਰਾ ਤੇ ਦਾਊਦਪੁਰ ਵਿੱਚੋਂ ਪੰਜ ਟਰਾਂਸਫਾਰਮਰ ਚੋਰੀ

08:18 AM Jul 21, 2023 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਜੁਲਾਈ
ਇਥੋਂ ਦੇ ਨੇੜਲੇ ਪਿੰਡ ਕਲਾਲਮਾਜਰਾ ਤੇ ਦਾਊਦਪੁਰ ਵਿੱਚ ਦੇਰ ਰਾਤ ਚੋਰਾਂ ਨੇ ਖੇਤਾਂ ਵਿੱਚ ਲੱਗੇ ਪੰਜ ਟਰਾਂਸਫਾਰਮਰ ਚੋਰੀ ਕਰ ਲਏ। ਇਸ ਘਟਨਾ ਕਾਰਨ ਦੋਵੇਂ ਪਿੰਡ ਦੇ ਕਿਸਾਨ ਦੀਆਂ 30 ਦੇ ਕਰੀਬ ਮੋਟਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ। ਕਿਸਾਨਾਂ ਨੇ ਚੋਰੀ ਦੀ ਵਾਰਦਾਤ ਸਬੰਧੀ ਪੁਲੀਸ ਤੇ ਬਿਜਲੀ ਵਿਭਾਗ ਨੂੰ ਸੂਚਿਤ ਕੀਤਾ। ਬਿਜਲੀ ਬੋਰਡ ਦੀ ਸ਼ਿਕਾਇਤ ’ਤੇ ਪੁਲੀਸ ਨੇ ਸੀਸੀਟੀਵੀ ਕੈਮਰੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕਿਸਾਨ ਅਮਰਜੀਤ ਸਿੰਘ ਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਸੀਸੀਟੀਵੀ ਵਿੱਚ ਕੈਮਰਿਆਂ ਦੀ ਸਕੈਨਿੰਗ ’ਤੇ ਸਾਹਮਣੇ ਆਇਆ ਕਿ ਜੀਪ ’ਚ ਸਵਾਰ ਚੋਰ ਟਰਾਂਸਫਾਰਮਰ ਚੋਰੀ ਕਰ ਕੇ ਲੈ ਗਏ ਹਨ। ਐਕਸੀਅਨ ਗੁਰਮਨਪ੍ਰੀਤ ਸਿੰਘ ਸੋਮਲ ਨੇ ਦੱਸਿਆ ਕਿ ਥਾਣਾ ਬੀਜਾ ਦੇ ਐੱਸਡੀਓ ਵੱਲੋਂ ਜਲਦੀ ਪਿੰਡਾਂ ਵਿੱਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

Advertisement

Advertisement