ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜ ਵੈਟਰਨਰੀ ਅਫ਼ਸਰ ਬਰਖ਼ਾਸਤ

07:43 AM Nov 22, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਡਿਊਟੀ ਤੋਂ ਲੰਬੇ ਸਮੇਂ ਤੱਕ ਗੈਰਹਾਜ਼ਰ ਰਹਿਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਅੱਜ ਪੰਜ ਵੈਟਰਨਰੀ ਅਫ਼ਸਰਾਂ ਦੀਆਂ ਸੇਵਾਵਾਂ ਨੂੰ ਤੁਰੰਤ ਖ਼ਤਮ ਕਰ ਦਿੱਤਾ ਹੈ। ਇਹ ਕਾਰਵਾਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ’ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੀਤੀ ਹੈ। ਉਨ੍ਹਾਂ ਵੱਖ-ਵੱਖ ਜ਼ਿਲ੍ਹਿਆਂ ’ਚ ਤਾਇਨਾਤ ਪੰਜ ਵੈਟਰਨਰੀ ਅਫ਼ਸਰ ਡਾ. ਗੁਰਪ੍ਰੀਤ ਸਿੰਘ, ਡਾ. ਅਨੁਪ੍ਰੀਤ ਕੌਰ, ਡਾ. ਅਰਸ਼ਦੀਪ ਸਿੰਘ, ਡਾ. ਜਗਦੀਪ ਸਿੰਘ ਤੇ ਡਾ. ਹਰਮਨਪ੍ਰੀਤ ਸਿੰਘ ਬੱਲ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ੍ਰੀ ਭੰਡਾਰੀ ਨੇ ਕਿਹਾ ਕਿ ਇਹ ਵੈਟਰਨਰੀ ਅਫ਼ਸਰ ਪਿਛਲੇ ਤਿੰਨ ਤੋਂ ਪੰਜ ਸਾਲਾਂ ਤੋਂ ਡਿਊਟੀ ਤੋਂ ਗੈਰਹਾਜ਼ਰ ਸਨ। ਇਸ ਬਾਰੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਿਨਾਂ ਛੁੱਟੀ ਪ੍ਰਵਾਨ ਕਰਵਾਏ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement