For the best experience, open
https://m.punjabitribuneonline.com
on your mobile browser.
Advertisement

ਚੋਣਾਂ ਵਿੱਚ ਕਾਂਗਰਸ, ‘ਆਪ’ ਅਤੇ ਭਾਜਪਾ ਦਾ ਫਿਕਸ ਮੈਚ: ਕੇਪੀ

10:27 AM May 28, 2024 IST
ਚੋਣਾਂ ਵਿੱਚ ਕਾਂਗਰਸ  ‘ਆਪ’ ਅਤੇ ਭਾਜਪਾ ਦਾ ਫਿਕਸ ਮੈਚ  ਕੇਪੀ
ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਹੋਈਆਂ ਚੋਣ ਮੀਟਿੰਗਾਂ ਵਿੱਚ ਹਿੱਸਾ ਲੈਂਦੇ ਹੋਏ ਪਿੰਡਾਂ ਦੇ ਲੋਕ।- ਫੋਟੋ ਪੰਜਾਬੀ ਟ੍ਰਿਬਿਊਨ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 27 ਮਈ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਕਾਂਗਰਸ, ‘ਆਪ’ ਅਤੇ ਭਾਜਪਾ ਦਾ ਫਿਕਸ ਮੈਚ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਰਲ ਕੇ ਸ਼੍ਰੋਮਣੀ ਅਕਾਲੀ ਦਲ ਦਾ ਰਾਹ ਰੋਕਣ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਮੁੱਦਿਆਂ ਨੂੰ ਪ੍ਰਣਾਈ ਹੋਈ ਪਾਰਟੀ ਹੈ ਜਿਹੜੀ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਲਈ ਲੜਦੀ ਰਹੀ ਹੈ।
ਇਸ ਮੌਕੇ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਮਹਿੰਦਰ ਸਿੰਘ ਕੇ ਪੀ ਨੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ’ਤੇ ਤਨਜ਼ ਕਸਦਿਆਂ ਕਿਹਾ ਕਿ ਇਹ ਲੋਕਾਂ ਨੂੰ ਗੁਮਰਾਹ ਕਰਨ ਵਿੱਚ ਬਹੁਤ ਮਾਹਿਰ ਹਨ। ਆਗੂਆਂ ਨੇ ਕਿਹਾ ਕਿ ਦੋ ਸਾਲਾਂ ਤੋਂ ਜ਼ਿਆਦਾ ਸਮਾਂ ਟੱਪ ਗਿਆ ਹੈ, ਪਰ ਅਜੇ ਤੱਕ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ‘ਆਪ’ ਨੇ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਇਨ੍ਹਾਂ ਨੂੰ ਕਰੀਬ ਸਵਾ ਦੋ ਸਾਲ ਦੇ ਕਰੀਬ ਸਮਾਂ ਹੋ ਗਿਆ ਹੈ ਪਰ ਨਸ਼ਾ ਇੰਨਾ ਕੁ ਵਧ ਗਿਆ ਹੈ ਕਿ ਇਹ ਹਰ ਪਿੰਡ ਅਤੇ ਸ਼ਹਿਰ ਦੇ ਹਰ ਕੋਨੇ ਵਿੱਚ ਸ਼ਰ੍ਹੇਆਮ ਵਿਕ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਐੱਮਐੱਲਏ ਤੇ ਹਲਕਾ ਇੰਚਾਰਜ ਰੇਤਾ, ਨਸ਼ਿਆਂ ਅਤੇ ਤਹਿਸੀਲਾਂ ਵਿੱਚੋਂ ਵੀ ਵੱਢੀ ਦੇ ਪੈਸੇ ਇਕੱਠੇ ਕਰ ਰਹੇ ਹਨ। ਇਸ ਮੌਕੇ ਪਿੰਡਾਂ ਦੇ ਮੋਹਤਬਰ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×