For the best experience, open
https://m.punjabitribuneonline.com
on your mobile browser.
Advertisement

ਸੀਆਰਪੀਐੱਫ ਤੇ ਪੁਲੀਸ ਵੱਲੋਂ ਫਲੈਗ ਮਾਰਚ

08:30 AM Apr 10, 2024 IST
ਸੀਆਰਪੀਐੱਫ ਤੇ ਪੁਲੀਸ ਵੱਲੋਂ ਫਲੈਗ ਮਾਰਚ
ਬਾਬੈਨ ’ਚ ਫਲੈਗ ਮਾਰਚ ਕਰਦੇ ਹੋਏ ਪੁਲੀਸ ਮੁਲਾਜ਼ਮ ਤੇ ਸੀਆਰਪੀਐੱਫ ਦੇ ਜਵਾਨ।
Advertisement

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 9 ਅਪਰੈਲ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿਚ ਜਿੱਥੇ ਸਿਆਸੀ ਪਾਰਟੀਆਂ ਰੁੱਝੀਆਂ ਹੋਈਆਂ ਹਨ, ਉਥੇ ਸੁਰੱਖਿਆ ਮੁਲਾਜ਼ਮ ਵੀ ਆਪਣੀ ਡਿਊਟੀ ਬਾਖੂਬੀ ਨਿਭਾਅ ਰਹੇ ਹਨ। ਇਸੇ ਲੜੀ ਤਹਿਤ ਥਾਣਾ ਬਾਬੈਨ ਇੰਚਾਰਜ ਦਿਨੇਸ਼ ਕੁਮਾਰ ਦੀ ਅਗਵਾਈ ਵਿਚ ਸੀਆਰਪੀਐੱਫ ਦੇ ਜਵਾਨਾਂ ਤੇ ਪੁਲੀਸ ਮੁਲਾਜ਼ਮਾਂ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਫਲੈਗ ਮਾਰਚ ਕੀਤਾ। ਪੁਲੀਸ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ, ਭੈਅ ਤੋਂ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਥਾਣਾ ਸਦਰ ਇੰਚਾਰਜ ਦਿਨੇਸ਼ ਕੁਮਾਰ ਨੇ ਦੱਸਿਆ ਕਿ ਲੋਕਾਂ ਵਿਚ ਆਤਮ ਵਿਸ਼ਵਾਸ ਜਗਾਉਣ ਦੇ ਮਕਸਦ ਨਾਲ ਬਾਬੈਨ ਦੇ ਪਿੰਡ ਰਾਮ ਸ਼ਰਨ ਮਾਜਰਾ, ਸੰਘੋਰ, ਮੰਗੋਲੀ, ਘਿਸਰਪੜੀ ਵਿਚ ਫਲੈਗ ਮਾਰਚ ਕੀਤਾ। ਦਿਨੇਸ਼ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਲੋਕ ਸਭਾ ਚੋਣਾਂ ਹੋ ਰਹੀਆਂ ਹਨ, ਜਿਸ ਲਈ ਸੀਆਰਪੀਐੱਫ ਦੀ ਟੀਮ ਦੇ ਨਾਲ ਪੇਂਡੂ ਖੇਤਰਾਂ ਵਿਚ ਫਲੈਗ ਮਾਰਚ ਵੀ ਕੱਢੇ ਜਾ ਰਹੇ ਹਨ ਤਾਂ ਜੋ ਚੋਣਾਂ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਸਮੇਂ ਕਿਸੇ ਵੀ ਸਮਾਜ ਵਿਰੋਧੀ ਤੱਤ ਦੇ ਭੁਲੇਖੇ ਵਿਚ ਨਾ ਆਉਣ ਤੇ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਤੱਤ ਦੀ ਸ਼ਿਕਾਇਤ ਨੇੜਲੇ ਪੁਲੀਸ ਸਟੇਸ਼ਨ ਜਾਂ ਚੌਕੀ ਵਿਚ ਕਰਨ।

Advertisement

Advertisement
Author Image

joginder kumar

View all posts

Advertisement
Advertisement
×