For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ‘ਆਪ’ ਖ਼ਿਲਾਫ਼ ਝੰਡਾ ਮਾਰਚ

12:07 PM Nov 06, 2024 IST
ਕਿਸਾਨਾਂ ਵੱਲੋਂ ‘ਆਪ’ ਖ਼ਿਲਾਫ਼ ਝੰਡਾ ਮਾਰਚ
ਬਰਨਾਲਾ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਝੰਡਾ ਮਾਰਚ ਕਰਦੇ ਹੋਏ ਬੀਕੇਯੂ ਡਕੌਂਦਾ ਧਨੇਰ ਦੇ ਆਗੂ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਪਰਸ਼ੋਤਮ ਬੱਲੀ
ਬਰਨਾਲਾ, 5 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵੱਲੋਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ‘ਆਪ’ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਬਰਨਾਲਾ ਸ਼ਹਿਰ ਦੇ ਸੇਖਾ ਰੋਡ, ਸਦਰ ਬਾਜ਼ਾਰ, ਕਾਲਜ ਰੋਡ, ਧਨੌਲਾ ਰੋਡ ਵਿੱਚ ਝੰਡਾ ਮਾਰਚ ਕੀਤਾ ਗਿਆ। ਇਸ ਮਾਰਚ ਨੂੰ ਜਥੇਬੰਦੀ ਦੇ ਜ਼ਿਲ੍ਹਾ ਆਗੂਆਂ ਸਾਹਿਬ ਸਿੰਘ ਬਡਬਰ, ਗੁਰਦੇਵ ਸਿੰਘ ਮਾਂਗੇਵਾਲ,ਸਤਨਾਮ ਸਿੰਘ ਬਰਨਾਲਾ, ਬਲਵੰਤ ਸਿੰਘ ਠੀਕਰੀਵਾਲਾ, ਸੱਤਪਾਲ ਸਿੰਘ ਸਹਿਜੜਾ ਨੇ ਸੰਬੋਧਨ ਕੀਤਾ।
ਆਗੂਆਂ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਆਬਾਦਕਾਰ ਕਿਸਾਨਾਂ ਦੀ ਜ਼ਮੀਨ, ਜੋ ਉਨ੍ਹਾਂ ਨੂੰ ਚੱਕਬੰਦੀ ਵਿਭਾਗ ਵੱਲੋਂ ਅਲਾਟ ਕੀਤੀ ਗਈ ਸੀ, ਨੂੰ ਆਮ ਆਦਮੀ ਪਾਰਟੀ ਦੇ ਆਗੂ ਦੀ ਕਥਿਤ ਸ਼ਹਿ ’ਤੇ ਭੂ ਮਾਫ਼ੀਆ ਵੱਲੋਂ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭੂ-ਮਾਫ਼ੀਆ ਦੇ ਹਮਲਾਵਰਾਂ ਵੱਲੋਂ ਕਿਸਾਨਾਂ ‘ਤੇ ਜਾਨਲੇਵਾ ਹਮਲੇ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕੀਤਾ ਗਿਆ ਹੈ। ਪ੍ਰਸ਼ਾਸਨ ਤੇ ਮੰਤਰੀਆਂ ਵੱਲੋਂ ਪੀੜਤ ਕਿਸਾਨਾਂ ਨੂੰ ਸਹੀ ਮੰਨਣ ਦੇ ਬਾਵਜੂਦ ਸਿਆਸੀ ਦਬਾਅ ਹੇਠ ਪ੍ਰਸ਼ਾਸਨ ਕਿਸਾਨਾਂ ਨਾਲ ਧੱਕਾ ਕਰਨ ਤੇ ਉਤਾਰੂ ਹੈ। ਬੁਲਾਰਿਆਂ ਕਿਹਾ ਕਿ ਜਥੇਬੰਦੀ ਪਿਛਲੇ ਪੌਣੇ ਦੋ ਸਾਲ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ ਪ੍ਰੰਤੂ ਕੋਈ ਸੁਣਵਾਈ ਨਹੀਂ ਹੋ ਰਹੀ। ਇਸ ਲਈ ਜਥੇਬੰਦੀ ਨੇ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦਿਆਂ ਅੱਜ ਸ਼ਹਿਰ ਬਰਨਾਲਾ ਦੇ ਵੱਖ-ਵੱਖ ਹਿੱਸਿਆਂ ਵਿੱਚ ਝੰਡਾ ਮਾਰਚ ਕਰਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਜਾਗਰੂਕ ਕੀਤਾ ਗਿਆ। ਬੁਲਾਰਿਆਂ ਨੇ ਮੰਡੀਆਂ ਵਿੱਚ ਝੋਨਾ ਰੋਲਣ, ਝੋਨੇ ਦੇ ਰੇਟ ਵਿੱਚ ਕੱਟ ਲੱਗਣ, ਡੀਏਪੀ ਦੇ ਸੰਕਟ ਅਤੇ ਪਰਾਲੀ ਫੂਕਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਅਤੇ ਭਾਜਪਾ ਖ਼ਿਲਾਫ਼ ਨਿਸ਼ਾਨੇ ਸਾਧੇ। ਬੁਲਾਰਿਆਂ ਨੇ ਦੁਹਰਾਇਆ ਕਿ ਕੁੱਲਰੀਆਂ ਦੇ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਹਰ ਕੁਰਬਾਨੀ ਦੇ ਕੇ ਕੀਤੀ ਜਾਵੇਗੀ ਅਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਕੇ ਕਾਰਪੋਰੇਟਾਂ ਨੂੰ ਫਾਇਦਾ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਹਰ ਹੀਲੇ ਨਾਕਾਮ

Advertisement

ਫੀਲਡ ਕਾਮਿਆਂ ਵੱਲੋਂ ਚੱਬੇਵਾਲ ’ਚ ਝੰਡਾ ਮਾਰਚ ਕਰਨ ਦਾ ਐਲਾਨ

ਮਾਨਸਾ (ਪੱਤਰ ਪ੍ਰੇਰਕ): ਪੀਡਬਲਯੂਡੀਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵੱਲੋਂ 9 ਨਵੰਬਰ ਨੂੰ ਵਿਧਾਨ ਸਭਾ ਹਲਕਾ ਚੱਬੇਵਾਲ ’ਚ ਜਥੇਬੰਦੀ ਦੀ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਪੰਜਾਬ ਸਰਕਾਰ ਖਿਲਾਫ਼ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਝੰਡਾ ਮਾਰਚ ਦੌਰਾਨ ਮਾਨਸਾ ਜ਼ਿਲ੍ਹੇ ’ਚ ਵੱਡੀ ਗਿਣਤੀ ਵਿੱਚ ਫੀਲਡ ਕਾਮਿਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਮਾਨਸਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਅਮਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ । ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਮੰਗਾਂ ’ਚ ਮ੍ਰਿਤਕ ਮੁਲਾਜ਼ਮਾਂ ਦੇ ਆਸ਼ਰਿਤਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦੇਣਾ, ਠੇਕਾ ਆਧਾਰਿਤ ਤੇ ਆਊਟਸਰੋਸ ਮੁਲਾਜ਼ਮਾਂ ਨੂੰ ਕੋਈ ਠੋਸ ਪਾਲਿਸੀ ਬਣਾ ਕੇ ਰੈਗੂਲਰ ਕਰਨਾ ਸ਼ਾਮਲ ਹੈ।

Advertisement

Advertisement
Author Image

sukhwinder singh

View all posts

Advertisement