ਮਾਛੀਵਾੜਾ ਪੁਲੀਸ ਵੱਲੋਂ ਫਲੈਗ ਮਾਰਚ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 8 ਅਗਸਤ
ਸਥਾਨਕ ਪੁਲੀਸ ਨੇ ਅੱਜ ਇੱਕ ਫਲੈਗ ਮਾਰਚ ਕੱਢਿਆ, ਜੋ ਮਾਛੀਵਾੜਾ ਥਾਣੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਬਾਜ਼ਾਰਾਂ ਅਤੇ ਪਿੰਡਾਂ ’ਚੋਂ ਹੁੰਦਾ ਹੋਇਆ ਮੇਨ ਚੌਕ ਵਿੱਚ ਆ ਕੇ ਸਮਾਪਤ ਹੋਇਆ। ਇਸ ਫਲੈਗ ਮਾਰਚ ਵਿਚ ਸ਼ਾਮਲ ਸਮਰਾਲਾ ਦੇ ਡੀਐੱਸਪੀ ਜਸਪਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨਸ਼ਿਆਂ ਖ਼ਿਲਾਫ਼ ਅਤੇ ਸੁਤੰਤਰਤਾ ਦਿਵਸ ਮੌਕੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਫਲੈਗ ਮਾਰਚ ਕੱਢਣ ਦਾ ਮੁੱਖ ਉਦੇਸ਼ ਜਿਥੇ ਲੋਕਾਂ ਨੂੰ ਸੰਦੇਸ਼ ਦੇਣਾ ਸੀ ਕਿ ਪੁਲੀਸ ਉਨ੍ਹਾਂ ਦੀ ਸੁਰੱਖਿਆ ਲਈ ਯਤਨਸ਼ੀਲ ਹੈ, ਉੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਸੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਮਾਛੀਵਾੜਾ ਪੁਲੀਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਜਾਰੀ ਹੈ ਅਤੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਡੀਐੱਸਪੀ ਨੇ ਕਿਹਾ ਕਿ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੁਲੀਸ ਵਲੋਂ ਨਾਕਾਬੰਦੀ ਕਰ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਲਾਕੇ ਵਿਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਸ ਮੌਕੇ ਉਨ੍ਹਾਂ ਨਾਲ ਡੀਐੱਸਪੀ ਮਨਦੀਪ ਕੌਰ, ਥਾਣਾ ਸਮਰਾਲਾ ਦੇ ਮੁਖੀ ਭਿੰਦਰ ਸਿੰਘ ਖੰਗੂੜਾ, ਸਬ-ਇੰਸਪੈਕਟਰ ਸੰਤੋਖ ਸਿੰਘ ਤੇ ਪਵਿੱਤਰ ਸਿੰਘ, ਸਤਪਾਲ ਸਿੰਘ, ਮੋਹਣ ਲਾਲ, ਪ੍ਰਗਟ ਸਿੰਘ, ਦਵਿੰਦਰ ਸਿੰਘ ਗਰਚਾ, ਕੁਲਦੀਪ ਸਿੰਘ, ਅਸ਼ਵਨੀ ਕੁਮਾਰ ਵੀ ਮੌਜੂਦ ਸਨ।