ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਵੱਲੋਂ ਸ਼ਾਂਤਮਈ ਤੇ ਨਿਰਪੱਖ ਚੋਣਾਂ ਲਈ ਫਲੈਗ ਮਾਰਚ

08:00 AM May 24, 2024 IST
ਫਲੈਗ ਮਾਰਚ ਦੀ ਅਗਵਾਈ ਕਰਦੇ ਹੋਏ ਪੁਲੀਸ ਅਧਿਕਾਰੀ।

ਪੱਤਰ ਪ੍ਰੇਰਕ
ਰਤੀਆ, 23 ਮਈ
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਰਾਹੁਲ ਨਰਵਾਲ ਅਤੇ ਐੱਸਪੀ ਆਸਥਾ ਮੋਦੀ ਦੀ ਅਗਵਾਈ ਹੇਠ ਪੁਲੀਸ ਫੋਰਸ ਅਤੇ ਸੀਆਰਪੀਐੱਫ ਦੇ ਕਾਫ਼ਲੇ ਨੇ ਰਤੀਆ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ਾਂਤੀਪੂਰਨ ਅਤੇ ਨਿਰਪੱਖ ਵੋਟਿੰਗ ਲਈ ਫਲੈਗ ਮਾਰਚ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਅਤੇ ਐੱਸਪੀ ਨੇ ਰਤੀਆ ਖੇਤਰ ਦੇ ਪਿਲਛੀਆਂ, ਮਹਿਮਦਕੀ, ਨਾਗਪੁਰ, ਅਲੀਕਾ, ਹਡੋਲੀ, ਤਾਮਸਪੁਰਾ ਆਦਿ ਪਿੰਡਾਂ ’ਚੋਂ ਫਲੈਗ ਮਾਰਚ ਕੀਤਾ। ਲੋਕ ਸਭਾ ਚੋਣਾਂ ਸਬੰਧੀ ਕੀਤੇ ਗਏ ਫਲੈਗ ਮਾਰਚ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਆਜ਼ਾਦ ਚੋਣ ਪ੍ਰਕਿਰਿਆ ਵਿੱਚ ਪ੍ਰਸ਼ਾਸਨ ਅਤੇ ਪੁਲੀਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਵੋਟਿੰਗ ਦੌਰਾਨ ਉਨ੍ਹਾਂ ਨੂੰ ਪ੍ਰਭਾਵਿਤ ਕਰਦਾ ਹੈ ਤਾਂ ਉਹ ਤੁਰੰਤ ਪੁਲੀਸ ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਰਾਹੁਲ ਨਰਵਾਲ ਅਤੇ ਐੱਸਪੀ ਆਸਥਾ ਮੋਦੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤਮਈ ਅਤੇ ਭੈਅ-ਮੁਕਤ ਮਾਹੌਲ ਵਿੱਚ ਕਰਵਾਉਣ ਅਤੇ 25 ਮਈ ਨੂੰ ਲੋਕਾਂ ਨੂੰ ਨਿਡਰ ਹੋ ਕੇ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਫਲੈਗ ਮਾਰਚ ਕੀਤਾ ਗਿਆ। ਵੋਟਰਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਉਹ ਨਿਡਰ ਹੋ ਕੇ ਆਪਣੀ ਵੋਟ ਪਾਉਣ। ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸਪੀ ਸਣੇ ਡੀਐੱਸਪੀ ਰਤੀਆ ਸੰਜੈ ਕੁਮਾਰ, ਸਦਰ ਰਤੀਆ ਥਾਣਾ ਇੰਚਾਰਜ ਓਮ ਪ੍ਰਕਾਸ਼, ਨਾਗਪੁਰ ਚੌਕੀ ਇੰਚਾਰਜ ਗੁਰਪਾਲ ਸਿੰਘ, ਸੁਰੱਖਿਆ ਇੰਚਾਰਜ ਸਤਿਆਵਾਨ, ਸੀਆਰਪੀਐੱਫ ਕਮਾਂਡੈਂਟ ਸਣੇ ਭਾਰੀ ਪੁਲੀਸ ਫੋਰਸ ਅਤੇ ਸੀਆਰਪੀਐੱਫ ਦੀ ਕੰਪਨੀ ਨੇ ਫਲੈਗ ਮਾਰਚ ਵਿੱਚ ਸ਼ਮੂਲੀਅਤ ਕੀਤੀ।

Advertisement

Advertisement
Advertisement