For the best experience, open
https://m.punjabitribuneonline.com
on your mobile browser.
Advertisement

ਸੀਆਰਪੀਐੱਫ ਦੀ ਮਹਿਲਾ ਟੁਕੜੀ ਵੱਲੋਂ ਫਲੈਗ ਮਾਰਚ

10:40 AM Apr 05, 2024 IST
ਸੀਆਰਪੀਐੱਫ ਦੀ ਮਹਿਲਾ ਟੁਕੜੀ ਵੱਲੋਂ ਫਲੈਗ ਮਾਰਚ
ਫਲੈਗ ਮਾਰਚ ਕਰਦੀ ਹੋਈ ਸੀਆਰਪੀਐੱਫ ਦੀ ਮਹਿਲਾ ਟੁਕੜੀ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 4 ਅਪਰੈਲ
ਜ਼ਿਲ੍ਹਾ ਪੁਲੀਸ ਕਪਤਾਨ ਸੁਰਿੰਦਰ ਸਿੰਘ ਭੌਰੀਆ ਦੇ ਨਿਰਦੇਸ਼ਾਂ ਮੁਤਾਬਕ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਝਾਸਾਂ ਤੇ ਇਸਮਾਈਲਾਬਾਦ ਖੇਤਰ ਵਿਚ ਫਲੈਗ ਮਾਰਚ ਕੀਤਾ ਗਿਆ। ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿਚ ਪੁਲੀਸ ਟੀਮ ਤੇ ਸੀਆਰਪੀਐੱਫ ਦੀ ਮਹਿਲਾ ਟੁਕੜੀ ਨੇ ਆਮ ਨਾਗਰਿਕਾਂ ਨੂੰ ਸ਼ਾਂਤਮਈ, ਨਿਰਪੱਖ ਤੇ ਆਜ਼ਾਦ ਚੋਣ ਪ੍ਰਕਿਰਿਆ ’ਚ ਪੁਲੀਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਲੋਕ ਸਭਾ ਚੋਣਾਂ 25 ਮਈ ਨੂੰ ਹੋਣੀ ਜਾ ਰਹੀਆਂ ਹਨ, ਜਿਸ ਸਬੰਧੀ ਹਰਿਆਣਾ ਚੋਣ ਕਮਿਸ਼ਨ ਨੇ ਚੋਣਾਂ ਦੇ ਐਲਾਨ ਤੋਂ ਬਾਅਦ ਸੂਬੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਹੈ। ਜ਼ਿਲ੍ਹਾ ਕੁਰੂਕਸ਼ੇਤਰ ਵਿੱਚ ਲੋਕ ਸਭਾ ਚੋਣਾਂ ਸ਼ਾਂਤੀਪੂਰਨ ਤੇ ਨਿਰਪੱਖ ਢੰਗ ਨਾਲ ਕਰਾਉਣ ਲਈ ਸੀਆਰਪੀਐੱਫ ਦੀਆਂ ਮਹਿਲਾ ਸਿਪਾਹੀਆਂ ਦੇ ਨਾਲ ਪੁਲੀਸ ਅਧਿਕਾਰੀਆਂ ਦੀ ਅਗਵਾਈ ਵਿਚ ਪੁਲੀਸ ਟੀਮ ਨੇ ਝਾਸਾਂ ਤੇ ਇਸਮਾਈਲਾਬਾਦ ਵਿਚ ਫਲੈਗ ਮਾਰਚ ਕੀਤਾ। ਟੀਮਾਂ ਨੇ ਥਾਣਾ ਸਦਰ ਅਧੀਨ ਪੈਂਦੇ ਖੇਤਰ ਦੀਆਂ ਵੱਖ-ਵੱਖ ਗਲੀਆਂ, ਸੜਕਾਂ ਤੇ ਬਾਜ਼ਾਰਾਂ ਵਿਚ ਫਲੈਗ ਮਾਰਚ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਪੁਲੀਸ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਚੋਣ ਪ੍ਰਕਿਰਿਆ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਤੱਤ ਦੇ ਝਾਂਸੇ ਵਿਚ ਨਾ ਆਉਣ ਤੇ ਲੋਕਾਂ ਨੂੰ ਲੁਭਾਉਣ ਵਾਲੇ ਵਿਅਕਤੀਆਂ ਬਾਰੇ ਤੁਰੰਤ ਨਜ਼ਦੀਕੀ ਪੁਲੀਸ ਸਟੇਸ਼ਨ ਜਾਂ ਪੁਲੀਸ ਕੰਟਰੋਲ ਰੂਮ ਨੂੰ ਸੂਚਿਤ ਕਰਨ।

Advertisement

Advertisement
Author Image

sukhwinder singh

View all posts

Advertisement
Advertisement
×