For the best experience, open
https://m.punjabitribuneonline.com
on your mobile browser.
Advertisement

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ

06:52 AM Mar 19, 2024 IST
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ
ਸ਼ਹਿਰ ਵਿੱਚ ਫਲੈਗ ਮਾਰਚ ਕਰਦੀ ਹੋਈ ਪੁਲੀਸ ਤੇ ਅਰਧ ਸੈਨਿਕ ਬਲ ਦੇ ਜਵਾਨ। -ਫੋਟੋ: ਮੱਟਰਾਂ
Advertisement

ਪੱਤਰ ਪ੍ਰੇਰਕ
ਭਵਾਨੀਗੜ੍ਹ, 18 ਮਾਰਚ
ਲੋਕ ਸਭਾ ਚੋਣਾਂ ਦੌਰਾਨ ਅਮਨ ਕਾਨੂੰਨ ਦੇ ਮੱਦੇਨਜ਼ਰ ਅੱਜ ਭਵਾਨੀਗੜ੍ਹ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਹ ਫਲੈਗ ਮਾਰਚ ਡੀਐੱਸਪੀ ਭਵਾਨੀਗੜ੍ਹ ਗੁਰਦੀਪ ਸਿੰਘ ਦਿਓਲ ਦੀ ਅਗਵਾਈ ਹੇਠ ਥਾਣਾ ਭਵਾਨੀਗੜ੍ਹ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੇ ਬਜ਼ਾਰਾਂ ਤੋੰ ਹੁੰਦਾ ਹੋਇਆ ਇਲਾਕੇ ਦੇ ਪਿੰਡਾਂ ਲਈ ਰਵਾਨਾ ਹੋਇਆ। ਇਸ ਮੌਕੇ ਡੀਐੱਸਪੀ ਦਿਓਲ ਨੇ ਦੱਸਿਆ ਕਿ ਪੁਲੀਸ ਪ੍ਰਸ਼ਾਸਨ ਪੈਰਾ ਮਿਲਟਰੀ ਫੋਰਸ ਦੇ ਸਹਿਯੋਗ ਨਾਲ ਚੋਣਾਂ ਅਮਨ-ਸ਼ਾਂਤੀ ਨਾਲ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਥਾਂ ’ਤੇ ਲਾਵਾਰਸ ਵਸਤੂ ਮਿਲੇ ਜਾਂ ਸ਼ੱਕੀ ਵਿਅਕਤੀ ਘੁੰਮਦੇ ਦਿਖਾਈ ਦੇਣ ਤਾਂ ਇਸ ਦੀ ਸੂਚਨਾ ਤੁਰੰਤ ਪੁਲੀਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਇਸ ਮੌਕੇ ਥਾਣਾ ਮੁਖੀ ਭਵਾਨੀਗੜ੍ਹ ਗੁਰਨਾਮ ਸਿੰਘ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਪੁਲੀਸ ਵੱਲੋੰ ਚੋਣਾਂ ਸਬੰਧੀ ਤਿਆਰੀਆਂ ਅਤੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕਰ ਦਿੱਤੇ ਗਏ ਹਨ।

Advertisement

Advertisement
Author Image

Advertisement
Advertisement
×