ਧੂਰੀ ਹਲਕੇ ’ਚ ‘ਆਪ’ ਉਮੀਦਵਾਰ ਦੀ ਝੰਡੀ
09:02 AM Jun 05, 2024 IST
ਨਿੱਜੀ ਪੱਤਰ ਪ੍ਰੇਰਕ
ਧੂਰੀ, 4 ਜੂਨ
ਦੇਸ਼ ਅੰਦਰ ਲੋਕ ਸਭਾ ਲਈ ਹੋਈਆਂ ਚੋਣਾਂ ਦੇ ਅੱਜ ਆਏ ਨਤੀਜਿਆਂ ’ਚ ਆਮ ਆਦਮੀ ਪਾਰਟੀ ਦੀ ਰਾਜਧਾਨੀ ਮੰਨੇ ਜਾਂਦੇ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ। ਵੋਟਾਂ ਦੀ ਹੋਈ ਗਿਣਤੀ ਅਨੁਸਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕੁੱਲ ਪੋਲ ਹੋਈਆਂ 3,64,085 ਵੋਟਾਂ ਲੈ ਕੇ ਜਿੱਤ ਹਾਸਿਲ ਕੀਤੀ। ਚੋਣ ਦੰਗਲ ’ਚ ਭਾਵੇਂ 23 ਉਮੀਦਵਾਰ ਮੈਦਾਨ ’ਚ ਸਨ ਪਰ ਤਿਕੋਣੇ ਮੁਕਾਬਲੇ ’ਚ ਗੁਰਮੀਤ ਹੇਅਰ ਨੇ ਆਪਣੇ ਨੇੜਲੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 1,72,560 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੀ।
Advertisement
Advertisement
Related News
Advertisement