ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੋ-ਖੋ ਮੁਕਾਬਲਿਆਂ ’ਚ ਗੁਰੂ ਗੋਬਿੰਦ ਸਿੰਘ ਸਕੂਲ ਦੀ ਝੰਡੀ

08:43 AM Aug 06, 2024 IST
ਖੋ ਖੋ ਮੁਕਾਬਲਿਆਂ ’ਚ ਜੇਤੂ ਵਿਦਿਆਰਥੀ ਸਕੂਲ ਪ੍ਰਬੰਧਕਾਂ ਨਾਲ।-ਫੋਟੋ : ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਅਗਸਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਇੱਥੋਂ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜਿੱਤ ਹਾਸਲ ਕੀਤੀ।
ਇਸ ਸਬੰਧੀ ਪ੍ਰਿੰਸੀਪਲ ਭਿੰਦਰਪਾਲ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇੱਥੋਂ ਦੇ ਏ.ਐਸ ਸਟੇਡੀਅਮ ਵਿੱਚ ਜ਼ੋਨਲ ਪੱਧਰ ’ਤੇ ਖੋ ਖੋ ਮੁਕਾਬਲੇ ਕਰਵਾਏ ਗਏ। ਇਸ ਮੌਕੇ ਅੰਡਰ-14 ਲੜਕਿਆਂ ਵਿਚ ਗੁਰੂ ਗੋਬਿੰਦ ਸਿੰਘ ਸਕੂਲ ਨੇ ਸਰਕਾਰੀ ਹਾਈ ਸਕੂਲ ਬੀਜਾ ਨੂੰ ਹਰਾ ਕੇ ਪਹਿਲਾ ਅਤੇ ਅੰਡਰ-17 ਲੜਕਿਆਂ ਵਿਚ ਉਕਤ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਅੰਡਰ-19 ਲੜਕਿਆਂ ਨੇ ਪਹਿਲਾ ਅਤੇ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ। ਅੱਜ ਜੇਤੂ ਖਿਡਾਰੀਆਂ ਅਤੇ ਡੀਪੀ ਪਰਮਿੰਦਰ ਸਿੰਘ ਦਾ ਸਕੂਲ ਪੁੱਜਣ ’ਤੇ ਭਰਵਾਂ ਸਵਾਗਤ ਕਰਦਿਆਂ ਪ੍ਰਿੰਸੀਪਲ ਨੇ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਜਿੰਦਰ ਸਿੰਘ ਢੀਂਡਸਾ ਨੇ ਜੇਤੂ ਨੂੰ ਵਧਾਈ ਦਿੰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਖੇਡਾਂ ਵਿਚ ਹਿੱਸਾ ਲੈਣ ਅਤੇ ਆਪਣੇ ਦੇਸ਼ ਦਾ ਨਾਂਅ ਰੋਸ਼ਨ ਕਰਨ ਲਈ ਉਤਸ਼ਾਹਿਤ ਕੀਤਾ।

Advertisement

Advertisement
Advertisement