ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਝੰਡੀ

07:58 AM Mar 28, 2024 IST
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਜੇਤੂ ਖਿਡਾਰੀਆਂ ਨਾਲ ਕੋਚ ਤੇ ਹੋਰ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 27 ਮਾਰਚ
ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਹੋਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ 5 ਸੋਨੇ, 1 ਚਾਂਦੀ ਅਤੇ 1 ਕਾਂਸੇ ਦਾ ਤਗ਼ਮਾ ਜਿੱਤ ਕੇ ਰਨਰਅੱਪ ਚੈਂਪੀਅਨ ਹੋਣ ਦਾ ਮਾਣ ਹਾਸਲ ਕੀਤਾ। ਕੁਲਪਤੀ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ ਨੇ ਇਲਾਕੇ ਅਤੇ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਰਾਟੇ ਖੇਡ ਸ਼ੋਹਰਤ ਦੇ ਨਾਲ-ਨਾਲ ਲੜਕੀਆਂ ਵਾਸਤੇ ਆਤਮ ਰੱਖਿਆ ਲਈ ਬਹੁਤ ਸ਼ਾਨਦਾਰ ਹੁਨਰ ਹੈ। ਉਨ੍ਹਾਂ ਇਸ ਪ੍ਰਾਪਤੀ ’ਤੇ ਉਪ ਕੁਲਪਤੀ, ਡਾਇਰੈਕਟਰ ਸਪੋਰਟਸ, ਕੋਚ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
ਉਪ ਕੁਲਪਤੀ ਪ੍ਰੋਫੈਸਰ (ਡਾ.) ਐੱਸਕੇ ਬਾਵਾ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਖਿਡਾਰੀਆਂ ਨੂੰ ਆਪਣੇ ਟੀਚਿਆਂ ਨੂੰ ਹਾਸਲ ਕਰਨ ਲਈ ਸਖ਼ਤ ਮਿਹਨਤ ਅਤੇ ਲਗਾਤਾਰ ਅਭਿਆਸ ਕਰਨ ਲਈ ਪ੍ਰੇਰਿਤ ਕੀਤਾ। ਨਿਰਦੇਸ਼ਕ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਕੋਚ ਸਿਮਰਨਜੀਤ ਸਿੰਘ ਬਰਾੜ ਦੀ ਕੋਚਿੰਗ ਹੇਠ ਖਿਡਾਰੀ ਰਾਹੁਲ ਨੇ 60 ਕਿਲੋਗ੍ਰਾਮ ਭਾਰ ਵਰਗ, ਅਕਸ਼ੈ ਨੇ 84 ਕਿਲੋ ਵਰਗ, ਨੀਰਜ ਸ਼ਰਮਾ ਨੇ 84 ਕਿਲੋ ਤੋਂ ਉਪਰ ਭਾਰ ਵਰਗ, ਲੜਕੀਆਂ ਵਿੱਚੋਂ ਮਹਿਮਾ ਨੇ 68 ਕਿਲੋ ਵਰਗ ਅਤੇ ਜੋਤੀ ਨੇ 61 ਕਿਲੋ ਵਰਗ ਵਿੱਚ ਸੋਨੇ ਦੇ ਤਗ਼ਮੇ ਜਿੱਤੇ। ਦੀਪਿਕਾ ਨੇ 50 ਕਿਲੋਗ੍ਰਾਮ ਭਾਰ ਵਰਗ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਤੋਂ ਇਲਾਵਾ ਜੀਕੇਯੂ ਦੀ ਟੀਮ ਕੁਮੀਤੇ (ਲੜਕੀਆਂ) ਦੀ ਟੀਮ ਵਿੱਚ ਨੰਦਨੀ ਦੀਕਸ਼ਤ, ਵੈਸ਼ਨਵੀ ਪਾਂਡੇ, ਮਹਿਮਾ ਚੌਧਰੀ, ਦੀਪਿਕਾ ਅਤੇ ਜੋਤੀ ਨੇ ਤਗ਼ਮੇ ਜਿੱਤੇ।

Advertisement

Advertisement
Advertisement