For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਕਰਾਲਾ ਸਕੂਲ ਦੀ ਝੰਡੀ

06:28 AM Aug 27, 2024 IST
ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਕਰਾਲਾ ਸਕੂਲ ਦੀ ਝੰਡੀ
ਕਰਾਲਾ ਸਕੂਲ ਦੀਆਂ ਵਿਦਿਆਰਥਣਾਂ ਸਕੂਲ ਮੁਖੀ ਤੇ ਸਟਾਫ ਨਾਲ। -ਫੋਟੋ: ਚਿੱਲਾ
Advertisement

ਬਨੂੜ: ਮੁਹਾਲੀ ਵਿੱਚ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਕਰਾਲਾ ਦੀਆਂ ਲੜਕੀਆਂ ਨੇ ਅੰਡਰ-14 ਵਰਗ ਦੇ ਫੁਟਬਾਲ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ ਹੈ। ਸਕੂਲ ਦੀਆਂ ਪੰਜ ਵਿਦਿਆਰਥਣਾਂ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜਾਣ ਵਾਲੀ ਮੁਹਾਲੀ ਜ਼ਿਲ੍ਹੇ ਦੀ ਟੀਮ ਲਈ ਚੁਣੀਆਂ ਗਈਆਂ ਹਨ। ਸਕੂਲ ਦੀ ਮੁੱਖ ਅਧਿਆਪਕਾ ਪ੍ਰੇਰਨਾ ਛਾਬੜਾ ਨੇ ਦੱਸਿਆ ਕਿ ਜੇਤੂ ਟੀਮ ਦਾ ਸਕੂਲ ਦੇ ਸਮੁੱਚੇ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਸਕੂਲ ਮੁਖੀ ਨੇ ਡੀਪੀਈ ਗੁਰਸੇਵਕ ਸਿੰਘ ਤੇ ਜੇਤੂ ਟੀਮ ਨੂੰ ਵਧਾਈ ਦਿੱਤੀ। ਜੇਤੂ ਟੀਮ ਦਾ ਸਕੂਲ ਵੱਲੋਂ ਸਨਮਾਨ ਵੀ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement