ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦੀ ਝੰਡੀ

05:20 AM Nov 18, 2024 IST
ਜੇਤੂ ਵਿਦਿਆਰਥੀਆਂ ਨਾਲ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਖਿਡਾਰੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਅੰਤਰ-ਕਾਲਜ ਕੁਸ਼ਤੀ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਬੀਏ ਭਾਗ ਪਹਿਲਾ ਦੀ ਖੁਸ਼ਪ੍ਰੀਤ ਕੌਰ ਨੇ 72 ਕਿਲੋ ਵਰਗ ਵਿੱਚ ਸੋਨ ਅਤੇ ਐਮਏ ਪੰਜਾਬੀ ਭਾਗ ਪਹਿਲਾ ਦੇ ਹਰਮਨਪ੍ਰੀਤ ਸਿੰਘ ਨੇ 82 ਕਿਲੋ ਵਰਗ ਵਿੱਚ ਚਾਂਦੀ ਦਾ ਤਗ਼ਮਾ ਪ੍ਰਾਪਤ ਕਰ ਕੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਜੇਤੂ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕਾਲਜ ਵਿਦਿਅਕ, ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡ ਸਰਗਰਮੀਆਂ ਵਿੱਚ ਵੀ ਨਿੱਤ ਨਵੇਂ ਕੀਰਤੀਮਾਨ ਸਥਾਪਿਤ ਕਰ ਰਿਹਾ ਹੈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਖੇਡ ਵਿਭਾਗ ਦੀ ਮੁਖੀ ਪ੍ਰੋ. ਹਰਜੀਤ ਕੌਰ ਅਤੇ ਕੋਚ ਬਹਾਦਰ ਸਿੰਘ ਨੇ ਵੀ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement