ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਤੇ ਭੁਪਿੰਦਰ ਅਜਨਾਲਾ ’ਚ ਬਰਾਬਰ ਰਹੀ

06:12 AM Oct 08, 2024 IST
ਪਹਿਲਵਾਨਾਂ ਦੀ ਹੱਥਜੋੜੀ ਕਰਵਾਉਂਦੇ ਹੋਏ ਪ੍ਰਬੰਧਕ। -ਫੋਟੋ: ਜਗਮੋਹਨ

ਪੱਤਰ ਪ੍ਰੇਰਕ
ਰੂਪਨਗਰ, 7 ਅਕਤੂਬਰ
ਘਾੜ ਇਲਾਕੇ ਦੇ ਪਿੰਡ ਬਿੰਦਰਖ ਵਿਖੇ ਬਾਬਾ ਅਮਰ ਨਾਥ ਜੀ ਦੀ ਯਾਦ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ, ਨੌਜਵਾਨ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਕਮੇਟੀ ਪ੍ਰਧਾਨ ਗੁਰਮੀਤ ਸਿੰਘ ਦੀ ਦੇਖ ਰੇਖ ਅਧੀਨ ਕਰਵਾਏ ਗਏ ਇਸ ਦੰਗਲ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲਗਪਗ 150 ਪਹਿਲਵਾਨਾਂ ਨੇ ਹਿੱਸਾ ਲਿਆ। ਝੰਡੀ ਦੀ ਕੁਸ਼ਤੀ ਦਾ ਮੁਕਾਬਲਾ ਪ੍ਰਿਤਪਾਲ ਫਗਵਾੜਾ ਤੇ ਭੁਪਿੰਦਰ ਅਜਨਾਲਾ ਵਿਚਕਾਰ ਹੋਇਆ ਜੋ ਬਰਾਬਰ ਰਿਹਾ। ਕੁਸ਼ਤੀ ਦੰਗਲ ਲਈ ਗੁਰਪ੍ਰੀਤ ਸਿੰਘ ਵੱਲੋਂ ਝੋਟੀ ਭੇਟ ਕੀਤੀ ਗਈ ਤੇ ਕਿਸਾਨ ਆਗੂ ਭੁਪਿੰਦਰ ਸਿੰਘ, ਮਨਦੀਪ ਸਿੰਘ ਰੌਕੀ ਤੇ ਪ੍ਰਿਤਪਾਲ ਸਿੰਘ ਵੱਲੋਂ ਪ੍ਰਬੰਧਕਾਂ ਦੀ ਆਰਥਿਕ ਸਹਾਇਤਾ ਕੀਤੀ ਗਈ। ਕੁਸ਼ਤੀ ਦੰਗਲ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਯੂਥ ਪ੍ਰਧਾਨ ਨਵਜੀਤ ਸਿੰਘ ਨਵੀ, ਸਾਬਕਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ, ਕਿਸਾਨ ਵਿੰਗ ਪ੍ਰਧਾਨ ਹਰਪ੍ਰੀਤ ਸਿੰਘ ਮੰਡ, ਖੇਡ ਪ੍ਰਮੋਟਰ ਦਵਿੰਦਰ ਸਿੰਘ ਬਾਜਵਾ, ਅਵਤਾਰ ਸਿੰਘ ਪੱਪੀ ਸਾਬਕਾ ਪ੍ਰਧਾਨ ਗੁਰੂਦੁਆਰਾ ਕਮੇਟੀ ਬਿੰਦਰਖ ਆਦਿ ਨੇ ਹਾਜ਼ਰੀ ਲਗਵਾਈ। ਇਸ ਮੌਕੇ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਹਰਚੰਦ ਸਿੰਘ,ਬਲਵਿੰਦਰ ਸਿੰਘ, ਦਲਜੀਤ ਸਿੰਘ, ਹਰਮਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।

Advertisement

Advertisement