ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਰੀਬਾਂ ਦੀ ਥਾਂ ਹੋਰਾਂ ਨੂੰ ਦਿੱਤੇ ਜਾ ਰਹੇ ਨੇ ਫਲੈਟ: ਸੌਰਭ ਭਾਰਦਵਾਜ

11:56 AM Oct 13, 2024 IST

ਨਵੀਂ ਦਿੱਲੀ: ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਗਰੀਬਾਂ ਨੂੰ ਮਿਲਣ ਵਾਲੇ ਘਰਾਂ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਝੁੱਗੀ-ਝੌਪੜੀਆਂ ਵਿੱਚ ਰਹਿਣ ਵਾਲਿਆਂ ਲਈ ਦਿੱਲੀ ਵਿਕਾਸ ਅਥਾਰਿਟੀ (ਡੀਡੀਏ) ਦੀ ਅਗਵਾਈ ਹੇਠ ਬਣੇ ਮਕਾਨ ਅਸਲ ਮਾਲਕਾਂ ਦੀ ਥਾਂ ਹੋਰਾਂ ਨੂੰ ਵੇਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਝੁੱਗੀ ਝੌਪੜੀਆਂ ਵਾਲਿਆਂ ਨੂੰ ਮਕਾਨ ਦੇਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਇਹ ਮਾਮਲਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਗਿਆ ਹੈ ਅਤੇ ਇਹ ਉਪ ਰਾਜਪਾਲ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਹੋ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਡੀਡੀਏ ਦੀ ਸਹਿਮਤੀ ਤੋਂ ਬਿਨਾਂ ਇਨ੍ਹਾਂ ਮਕਾਨਾਂ ਨੂੰ ਵੇਚਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਸੰਭਵ ਨਹੀਂ ਹੈ ਕਿ ਇਸ ਬਾਰੇ ਉਪ ਰਾਜਪਾਲ ਨੂੰ ਇਲਮ ਨਾ ਹੋਵੇ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਗਰੀਬਾਂ ਤੋਂ ਪ੍ਰੇਸ਼ਾਨ ਰਹਿੰਦੀ ਹੈ ਅਤੇ ਉਨ੍ਹਾਂ ਦਾ ਵਿਰੋਧ ਕਰਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਗਰੀਬਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦਿੱਤਾ ਗਿਆ ਸੀ ਤਾਂ ਭਾਜਪਾ ਨੇ ਇਸ ਦਾ ਵਿਰੋਧ ਕੀਤਾ ਸੀ। ਹੁਣ ਜਦੋਂ ਇਹ ਫਲੈਟ ਗਰੀਬਾਂ ਨੂੰ ਦਿੱਤੇ ਜਾ ਰਹੇ ਹਨ ਤਾਂ ਅਸਲ ਮਾਲਕਾਂ ਦੀ ਥਾਂ ਹੋਰਾਂ ਨੂੰ ਦਿੱਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੇ ਆਗੂ ਨੇ ਇਸ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਇਸ ਸਬੰਧੀ ਸੀਬੀਆਈ ਜਾਂ ਹੋਰ ਏਜੰਸੀ ਜਾਂਚ ਕਰਦੀ ਹੈ ਤਾਂ ਇਸ ’ਤੇ ਪਰਦਾ ਪਾਇਆ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਇਸ ਲਈ ਇਸ ਮਾਮਲੇ ਦੀ ਜਾਂਚ ਹਾਈ ਕੋਰਟ ਜਾਂ ਸਬੰਧਤ ਸੰਸਥਾ ਦੇ ਕਿਸੇ ਸੇਵਾਮੁਕਤ ਜੱਜ ਤੋਂ ਕਰਾਉਣੀ ਚਾਹੀਦੀ ਹੈ। -ਪੀਟੀਆਈ

Advertisement

Advertisement