ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਤੋਂ ਸਿੰਗਾਪੁਰ ਲਈ ਛੇਤੀ ਸ਼ੁਰੂ ਹੋਵੇਗੀ ਉਡਾਣ: ਕੰਗ

07:58 AM Oct 18, 2024 IST

ਪੱਤਰ ਪ੍ਰੇਰਕ
ਖਰੜ, 17 ਅਕਤੂਬਰ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਐਲਾਨ ਕੀਤਾ ਹੈ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਆਉਣ ਵਾਲੇ ਕੁਝ ਦਿਨਾਂ ਵਿੱਚ ਸਿੰਗਾਪੁਰ ਲਈ ਸਿੱਧੀ ਉਡਾਣ ਸ਼ੁਰੂ ਹੋਣ ਦੀ ਸੰਭਾਵਨਾ ਹੈ। ਇਸ ਉਪਰੰਤ ਹੋਰ ਦੇਸ਼ਾਂ ਵਿੱਚ ਵੀ ਸਿੱਧੀ ਹਵਾਈ ਉਡਾਣ ਭੇਜਣ ਲਈ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਸ੍ਰੀ ਕੰਗ ਇੱਥੇ ਵਾਰਡ ਨੰਬਰ 4 ਅਧੀਨ ਪੈਂਦੇ ਪਿੰਡ ਜੰਡਪੁਰ ਅਤੇ ਹਲਾਲਪੁਰ ਵਿੱਚ ਸਥਾਨਕ ਨਗਰ ਕੌਂਸਲ ਵੱਲੋਂ ਉਸਾਰੇ ਗਏ ਓਪਨ ਜਿਮਾਂ ਦੇ ਉਦਘਾਟਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਖਰੜ ਨਗਰ ਕੌਂਸਲ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ, ਵਾਰਡ ਦੇ ਮੈਂਬਰ ਗੁਰਬਿੰਦਰ ਸਿੰਘ ਚੀਮਾ ਅਤੇ ਹੋਰ ਕੌਂਸਲਰ ਮੌਜੂਦ ਸਨ। ਉਨ੍ਹਾਂ ਕਿਹਾ ਕਿ ਬੰਗਾ ਤੋਂ ਆਨੰਦਪੁਰ ਸਾਹਿਬ ਤੱਕ ਚਹੁੰਮਾਰਗੀ ਸੜਕ ਬਣਾਉਣ ਲਈ ਕਾਰਵਾਈ ਜਾਰੀ ਹੈ।

Advertisement

Advertisement