For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ, ਕੁਝ ਡਾਈਵਰਟ

06:27 AM May 07, 2025 IST
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਡਾਣਾਂ ਰੱਦ  ਕੁਝ ਡਾਈਵਰਟ
ਅੰਮ੍ਰਿਤਸਰ ਹਵਾਈ ਅੱਡੇ ਦੀ ਫਾਈਲ ਫੋਟੋ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਮਈ

Advertisement

ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ ‘ਅਪਰੇਸ਼ਨ ਸਿੰਦੂਰ’ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ ’ਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ ’ਤੇ ਹੈ।

Advertisement
Advertisement

ਦੋਹਾ ਤੋਂ ਅੰਮ੍ਰਿਤਸਰ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਪਹੁੰਚ ਤੋਂ ਇਨਕਾਰ ਕਰਨ ਤੋਂ ਬਾਅਦ ਹਵਾ ਵਿਚ ਹੀ ਡਾਇਵਰਟ ਕਰਦਿਆਂ ਓਮਾਨ ਦੇ ਮਸਕਟ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਉਡਾਣ ਅਸਲ ਵਿੱਚ ਸਵੇਰੇ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨੀ ਸੀ। ਇਸ ਤੋਂ ਇਲਾਵਾ, ਸ਼ਾਰਜਾਹ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਸਪਾਈਸਜੈੱਟ ਦੀ ਇੱਕ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ 'ਤੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨਾਂ ਤੋਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ।

Advertisement
Author Image

Advertisement