ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਗਬੰਦੀ ਮਗਰੋਂ ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ

02:09 PM May 14, 2025 IST
featuredImage featuredImage

ਗੌਰਵ ਕੰਠਵਾਲ
ਚੰਡੀਗੜ੍ਹ, 14 ਮਈ

Advertisement

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਉੱਤੇ ਅੱਜ ਤੋਂ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ। ਮੁੰਬਈ ਤੋਂ ਆਈ ਪਹਿਲੀ ਉਡਾਣ ਸਵੇਰੇ 8:11 ਵਜੇ ਪੁੱਜੀ ਤੇ ਸਵੇਰੇ 9:04 ਵਜੇ ਰਵਾਨਾ ਹੋਈ। ਦਿੱਲੀ ਲਈ ਉਡਾਣਾਂ ਬਾਅਦ ਦੁਪਹਿਰ ਤੇ ਸ਼ਾਮ ਲਈ ਤਜਵੀਜ਼ਤ ਹਨ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਕਿਹਾ ਕਿ ਸੰਚਾਲਨ ਆਮ ਵਾਂਗ ਚੱਲ ਰਿਹਾ ਹੈ।

ਇਸ ਤੋਂ ਪਹਿਲਾਂ ਇੰਡੀਗੋ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਜੰਮੂ ਤੇ ਅੰਮ੍ਰਿਤਸਰ ਸਣੇ ਛੇ ਹਵਾਈ ਅੱਡਿਆਂ ਤੋਂ ਤਜਵੀਜ਼ਤ ਉਡਾਣਾਂ ਬੁੱਧਵਾਰ ਤੋਂ ਸ਼ੁਰੂ ਹੋ ਜਾਣਗੀਆਂ। ਏਅਰਲਾਈਨ ਨੇ ਮੰਗਲਵਾਰ ਲਈ ਜੰਮੂ, ਅੰਮ੍ਰਿਤਸਰ, ਚੰਡੀਗੜ੍ਹ, ਲੇਹ, ਸ੍ਰੀਨਗਰ ਤੇ ਰਾਜਕੋਟ ਤੋਂ ਆਉਣ ਤੇ ਜਾਣ ਵਾਲੀਆਂ ਉਡਾਣਾਂ ਰੱਦ ਕਰ ਦਿੱਤੀਆਂ ਸਨ। ਇਹ ਛੇ ਹਵਾਈ ਅੱਡੇ ਉਨ੍ਹਾਂ 32 ਹਵਾਈ ਅੱਡਿਆਂ ਵਿਚ ਸ਼ੁਮਾਰ ਹਨ, ਜਿਨ੍ਹਾਂ ਨੂੰ ਭਾਰਤ ਤੇ ਪਾਕਿਸਤਾਨ ਦਰਮਿਆਨ ਫੌਜੀ ਟਕਰਾਅ ਕਰਕੇ ਆਰਜ਼ੀ ਤੌਰ ’ਤੇ ਬੰਦ ਕੀਤੇ ਜਾਣ ਮਗਰੋਂ ਸੋਮਵਾਰ ਨੂੰ ਸਿਵਲੀਅਨ ਉਡਾਣਾਂ ਲਈ ਮੁੜ ਖੋਲ੍ਹ ਦਿੱਤਾ ਗਿਆ ਸੀ। ਏਅਰ ਇੰਡੀਆ ਅਤੇ ਸਪਾਈਸਜੈੱਟ ਨੇ ਮੰਗਲਵਾਰ ਨੂੰ ਸ੍ਰੀਨਗਰ ਲਈ ਉਡਾਣਾਂ ਮੁੜ ਸ਼ੁਰੂ ਕੀਤੀਆਂ ਜਦੋਂ ਕਿ ਏਅਰ ਇੰਡੀਆ ਐਕਸਪ੍ਰੈਸ ਨੇ ਜੰਮੂ ਲਈ ਸੇਵਾਵਾਂ ਚਲਾਈਆਂ।

Advertisement

Advertisement