ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਸਾਰ ਹਵਾਈ ਅੱਡੇ ਤੋਂ ਪੰਜ ਰਾਜਾਂ ਲਈ ਉਡਾਣਾਂ ਸ਼ੁਰੂ ਕਰਾਂਗੇ: ਮੁੱਖ ਮੰਤਰੀ

07:51 AM Jun 14, 2024 IST
ਪੰਚਕੂਲਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨਾਇਬ ਸਿੰਘ ਸੈਣੀ।

ਪੀਪੀ ਵਰਮਾ
ਪੰਚਕੂਲਾ, 13 ਜੂਨ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਹਿਸਾਰ ਦੇ ਮਹਾਰਾਜਾ ਅਗਰਸੈਨ ਹਵਾਈ ਅੱਡੇ ਤੋਂ ਪੰਜ ਰਾਜਾਂ ਲਈ ਉਡਾਣਾਂ ਸ਼ੁਰੂ ਕਰ ਰਹੀ ਹੈ। ਮੁੱਖ ਮੰਤਰੀ ਅੱਜ ਸ਼ਾਮ ਇੱਥੇ ਪੀਡਬਲਿਊਡੀ ਗੈਸਟ ਹਾਊਸ ਅਤੇ ਪਾਰਟੀ ਦਫ਼ਤਰ ਪੰਚਕੂਲਾ ਵਿੱਚ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜਾ ਅਗਰਸੈਨ ਹਵਾਈ ਅੱਡਾ ਹਿਸਾਰ ਤੋਂ ਉੱਤਰ ਪ੍ਰਦੇਸ਼ ਦੇ ਅਯੁੱਧਿਆ, ਗੁਜਰਾਤ ਦੇ ਅਹਿਮਦਾਬਾਦ, ਚੰਡੀਗੜ੍ਹ, ਜੈਪੁਰ ਅਤੇ ਜੰਮੂ ਲਈ ਉਡਾਣਾਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹਰਿਆਣਾ ਸਰਕਾਰ ਦੇ ਹਵਾਬਾਜ਼ੀ ਵਿਭਾਗ ਦਾ ਅਲਾਇੰਸ ਏਅਰ ਏਵੀਏਸ਼ਨ ਲਿਮਟਿਡ ਨਾਲ ਸਮਝੌਤਾ ਹੋਇਆ ਹੈ। ਇਸ ਸਮਝੌਤੇ ਸਮੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਵਾਬਾਜ਼ੀ ਮੰਤਰੀ ਡਾ. ਕਮਲ ਗੁਪਤਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਐਡੀਸ਼ਨਲ ਡਾਇਰੈਕਟਰ ਹਵਾਬਾਜ਼ੀ ਸਤੀਸ਼ ਕੁਮਾਰ ਸਿੰਗਲਾ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਹਾਲੇ ਮੀਟਿੰਗ ਵਿੱਚ ਹਵਾਈ ਅੱਡੇ ਬਾਰੇ ਕੁਝ ਕਾਗਜ਼ੀ ਕਾਰਵਾਈ ਬਾਕੀ ਹੈ ਜਿਸ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਿਸਾਰ ਦੇ ਹਵਾਈ ਅੱਡੇ ਤੋਂ ਇੰਟਰਨੈਸ਼ਨਲ ਉਡਾਣ ਵੀ ਭਵਿੱਖ ਵਿੱਚ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਾਲੇ ਨੈਸ਼ਨਲ ਉਡਾਣਾਂ ਇਸ ਹਵਾਈ ਅੱਡੇ ਤੋਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਸ ਨਾਲ ਰਾਜ ਦੀ ਅਰਥਵਿਵਸਥਾ ਵਿੱਚ ਵੀ ਸੁਧਾਰ ਹੋਵੇਗਾ। ਅੱਜ ਸ਼ਾਮ ਮੁੱਖ ਮੰਤਰੀ ਨੇ ਪੰਚਕੂਲਾ ਦੇ ਐੱਮਡੀਸੀ ਖੇਤਰ ਵਿੱਚ ਭਾਜਪਾ ਦੇ ਸਟੇਟ ਦਫ਼ਤਰ ਵਿੱਚ ਪਾਰਟੀ ਵਰਕਰਾਂ ਨੂੰ ਵੀ ਸੰਬੋਧਨ ਕੀਤਾ।

Advertisement

Advertisement