ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰੀ ਮੀਂਹ ਕਾਰਨ ਦਿੱਲੀ ’ਚ ਜਲ-ਥਲ

09:12 AM Jul 09, 2023 IST
ਨਵੀਂ ਦਿੱਲੀ ਵਿੱਚ ਸ਼ਨਿਚਰਵਾਰ ਨੂੰ ਪੈ ਰਹੇ ਮੀਂਹ ’ਚੋਂ ਲੰਘਦੇ ਹੋਏ ਵਾਹਨ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਜੁਲਾਈ
ਕੌਮੀ ਰਾਜਧਾਨੀ ਵਿੱਚ ਅੱਜ ਭਾਰੀ ਮੀਂਹ ਪੈਣ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਭਲਕੇ ਐਤਵਾਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਦਿੱਲੀ ਵਿੱਚ ਮੌਨਸੂਨ ਦਾ ਇਹ ਪਹਿਲਾ ਭਰਵਾਂ ਮੀਂਹ ਸੀ। ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਪ੍ਰਾਇਮਰੀ ਮੌਸਮ ਵਿਗਿਆਨ ਕੇਂਦਰ ਸਫਦਰਜੰਗ ਆਬਜ਼ਰਵੇਟਰੀ ਵਿੱਚ ਦੁਪਹਿਰ 2.30 ਵਜੇ ਤੱਕ 98.7 ਮਿਲੀਮੀਟਰ ਅਤੇ ਰਿਜ ਆਬਜ਼ਰਵੇਟਰੀ ਵਿੱਚ 111.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਦਿੱਲੀ ਵਿੱਚ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਕਈ ਯਾਤਰੀਆਂ ਨੂੰ ਪ੍ਰੇਸ਼ਾਨੀ ਹੋਈ। ਪੀਡਬਲਿਊਡੀ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਸਾਨੂੰ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਅਸੀਂ ਉਨ੍ਹਾਂ ਸ਼ਿਕਾਇਤਾਂ ਨੂੰ ਅੱਗੇ ਭੇਜ ਦਿੱਤਾ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ।’’ ਆਈਐਮਡੀ ਅਨੁਸਾਰ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisement

ਮੀਂਹ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਪੋਲ ਖੋਲ੍ਹੀ: ਕਾਂਗਰਸ
ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ ਮੀਂਹ ਕਾਰਨ ਥਾਂ-ਥਾਂ ਜਮ੍ਹਾ ਹੋਏ ਪਾਣੀ ਨੇ ਕੇਜਰੀਵਾਲ ਦੇ ਦਿੱਲੀ ਮਾਡਲ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਮੌਨਸੂਨ ਕਾਰਨ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ ਪਰ ਸਿਰਫ਼ ਇੱਕ ਦਿਨ ਦੀ ਬਾਰਿਸ਼ ਨੇ ਇਨ੍ਹਾਂ ਤਿਆਰੀਆਂ ਦੀ ਪੋਲ ਖੋਲ੍ਹ ਦਿੱਤੀ ਹੈ।

Advertisement
Advertisement
Tags :
ਕਾਰਨਜਲ-ਥਲਦਿੱਲੀਭਾਰੀਮੀਂਹ
Advertisement