ਫਲਾਇੰਗ ਅਫਸਰ ਇੰਦਰਜੀਤ ਸਿੰਘ ਜੰਮਵਾਲ ਦਾ ਸਨਮਾਨ
08:35 AM Dec 27, 2024 IST
ਪਠਾਨਕੋਟ:
Advertisement
ਭੋਆ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕਟਾਣੀ ਦੇ ਇੰਦਰਜੀਤ ਸਿੰਘ ਜੰਮਵਾਲ ਦੇ ਭਾਰਤੀ ਹਵਾਈ ਸੈਨਾ ’ਚ ਫਲਾਇੰਗ ਅਫਸਰ ਚੁਣੇ ਜਾਣ ’ਤੇ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪਰਿਸ਼ਦ ਚੇਅਰਮੈਨ ਰਾਜ ਕੁਮਾਰ ਸਿਹੋੜਾ ਨੇ ਪਰਿਵਾਰ ਨੂੰ ਮੁਬਾਰਕਵਾਦ ਦਿੱਤੀ ਅਤੇ ਸਨਮਾਨਿਤ ਕੀਤਾ। ਚੇਅਰਮੈਨ ਸਿਹੋੜਾ ਨੇ ਕਿਹਾ ਕਿ ਇੰਦਰਜੀਤ ਸਿੰਘ ਦੀ ਪ੍ਰਾਪਤੀ ’ਤੇ ਪੂਰੇ ਇਲਾਕੇ ਨੂੰ ਮਾਣ ਹੈ। ਉਨ੍ਹਾਂ ਇੰਦਰਜੀਤ ਸਿੰਘ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਇੰਦਰਜੀਤ ਦਾ ਦਾਦਾ ਸਮਰ ਸਿੰਘ, ਪਿਤਾ ਗਗਨ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement