ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਰਾਜਧਾਨੀ ਦੇ ਕਈ ਇਲਾਕਿਆਂ ਵਿੱਚ ਧੁੰਦ ਛਾਈ

08:36 AM Jan 17, 2024 IST
ਨਵੀਂ ਦਿੱਲੀ ਵਿੱਚ ਮੰਗਲਵਾਰ ਨੂੰ ਸੰਘਣੀ ਧੁੰਦ ਦੌਰਾਨ ਪੈਦਲ ਜਾਂਦੇ ਹੋਏ ਲੋਕ। -ਫੋਟੋ: ਪੀਟੀਆਈ

ਨਵੀਂ ਦਿੱਲੀ, 16 ਜਨਵਰੀ
ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਰੇਲ ਤੇ ਸੜਕੀ ਆਵਾਜਾਈ ਵੀ ਪ੍ਰਭਾਵਿਤ ਹੋਈ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਸੰਘਣੇ ਕੋਹਰੇ ਕਾਰਨ ਦਿੱਲੀ ਤੋਂ ਚੱਲਣ ਵਾਲੀਆਂ ਜਾਂ ਇਥੋਂ ਲੰਘਣ ਵਾਲੀਆਂ ਕਰੀਬ 30 ਰੇਲਗੱਡੀਆਂ ਦੇਰੀ ਨਾਲ ਚੱਲ ਰਹੀਆਂ ਹਨ। ਦਿੱਲੀ ਵਿੱਚ ਸੋਮਵਾਰ ਨੂੰ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤੋਂ ਚਾਰ ਡਿਗਰੀ ਸੈਲਸੀਅਤ ਘੱਟ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਦੁਆਰਾ ਸਾਂਝਾ ਕੀਤੇ ਗਏ ਅੰਕੜਿਆਂ ਅਨੁਸਾਰ ਦਿੱਲੀ ਵਾਸੀਆਂ ਨੂੰ ਮੰਗਲਵਾਰ ਸਵੇਰੇ ਵੀ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਿਆ। ਮੰਗਲਵਾਰ ਸਵੇਰੇ ਸਾਢੇ ਅੱਠ ਵਜੇ ਘੱਟੋ-ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਔਸਤ ਤਾਪਮਾਨ ਤੋਂ ਚਾਰ ਡਿਗਰੀ ਹੇਠਾਂ ਸੀ। ਪਾਲਮ ਆਬਜ਼ਰਵੇਟਰੀ ਨੇ ਸਵੇਰੇ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਦੇ ਅੰਕੜਿਆਂ ਮੁਤਾਬਕ ਦਿੱਲੀ ਦੇ ਹਵਾ ਗੁਣਵੱਤਾ ਸੂਚਕਾਂਕ (ਏਕਿਊਆਈ) ਵਿੱਚ ਹਲਕਾ ਸੁਧਾਰ ਦਰਜ ਕੀਤਾ ਗਿਆ ਹੈ, ਜੋ ਸਵੇਰੇ ਨੌਂ ਵਜੇ 351 ਰਿਹਾ। ਇਹ ਹਾਲੇ ਵੀ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ। -ਪੀਟੀਆਈ

Advertisement

Advertisement