ਰਾਜਧਾਨੀ ਦੇ ਕਈ ਖੇਤਰਾਂ ਵਿੱਚ ਧੁੰਦ
ਨਵੀਂ ਦਿੱਲੀ, 25 ਦਸੰਬਰ
ਕੌਮੀ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ 100 ਮੀਟਰ ਤੱਕ ਦਿਖਾਈ ਦਿੰਦਾ ਸੀ। ਇਸ ਤੋਂ ਅੱਗੇ ਕੁੱਝ ਵੀ ਦਿਖਾਈ ਨਾ ਦੇਣ ਕਾਰਨ ਸੜਕੀ ਆਵਾਜਾਈ ਹੌਲੀ ਰਫ਼ਤਾਰ ਨਾਲ ਚੱਲ ਰਹੀ ਸੀ। ਇਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਰਿਹਾ। ਰਾਜਧਾਨੀ ਦਾ ਘੱਟੋ ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦੇ ਔਸਤ ਤਾਪਮਾਨ ਨਾਲੋਂ 1.5 ਡਿਗਰੀ ਘੱਟ ਸੀ। ਭਾਰਤ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਨੇ ਇਹ ਜਾਣਕਾਰੀ ਦਿੱਤੀ। ਆਈਐੱਮਡੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਸਫਦਰਜੰਗ ਅਤੇ ਪਾਲਮ ਵਿੱਚ ਸਵੇਰੇ ਸੰਘਣੀ ਧੁੰਦ ਸੀ। ਇਸ ਕਾਰਨ ਸਿਰਫ਼ 100 ਮੀਟਰ ਤੱਕ ਦਿਖਾਈ ਦਿੰਦਾ ਸੀ। ਮੌਸਮ ਵਿਭਾਗ ਨੇ ਧੁੰਦ ਰਹਿਣ ਦੀ ਪੇਸ਼ੀਨਗੋਈ ਕਰਦਿਆਂ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦੇ ਨੇੜੇ ਰਹਿਣ ਦੀ ਸੰਭਾਵਨਾ ਪ੍ਰਗਟਾਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 333 ਭਾਵ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। -ਪੀਟੀਆਈ