ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਦੀ ਟੀਮ ਵੱਲੋਂ ਗੜੋਲੀਆਂ ’ਚ ਫੌਗਿੰਗ

12:04 PM Oct 09, 2024 IST
ਪਿੰਡ ਗੜੋਲੀਆਂ ਵਿੱਚ ਫੌਗਿੰਗ ਕਰਦੇ ਹੋਏ ਸਿਹਤ ਵਿਭਾਗ ਦੇ ਕਾਮੇ।

ਕਰਮਜੀਤ ਸਿੰਘ ਚਿੱਲਾ
ਬਨੂੜ, 8 ਅਕਤੂਬਰ
ਗੜੋਲੀਆਂ ਵਿੱਚ ਦੋ ਹਫ਼ਤਿਆਂ ਵਿੱਚ ਬੁਖ਼ਾਰ ਨਾਲ ਚਾਰ ਮੌਤਾਂ ਹੋਣ ਦੀ ਖ਼ਬਰ ‘ਪੰਜਾਬੀ ਟ੍ਰਿਬਿਊਨ’ ਵਿੱਚ ਪ੍ਰਕਾਸ਼ਿਤ ਹੋਣ ਮਗਰੋਂ ਸਿਹਤ ਵਿਭਾਗ ਦੀ ਟੀਮ ਪਿੰਡ ਪਹੁੰਚੀ। ਟੀਮ ਨੇ ਪਿੰਡ ਦੇ 70 ਘਰਾਂ ਵਿੱਚ ਜਾ ਕੇ ਸਰਵੇ ਕੀਤਾ। ਇਸ ਦੌਰਾਨ ਅੱਠ ਘਰਾਂ ਵਿੱਚੋਂ ਲਾਰਵਾ ਮਿਲਿਆ। ਟੀਮ ਵੱਲੋਂ ਪਿੰਡ ਵਿੱਚ ਦੋ-ਵੱਖ ਥਾਵਾਂ ਉੱਤੇ ਗਰੁੱਪ ਮੀਟਿੰਗਾਂ ਕਰ ਕੇ ਲੋਕਾਂ ਨੂੰ ਡੇਂਗੂ ਅਤੇ ਮੌਸਮੀ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਤੇ ਬੁਖ਼ਾਰ ਹੋਣ ’ਤੇ ਸਰਕਾਰੀ ਸੰਸਥਾਵਾਂ ਤੋਂ ਮੁਫ਼ਤ ਇਲਾਜ ਕਰਾਉਣ ਲਈ ਪ੍ਰੇਰਿਆ।
ਸਿਹਤ ਵਿਭਾਗ ਦੀ ਟੀਮ ਨੇ ਇਸ ਮੌਕੇ ਬੁਖ਼ਾਰ ਤੋਂ ਪੀੜਤ ਕੁੱਝ ਮਰੀਜ਼ਾਂ ਦੇ ਖ਼ੂਨ ਦੇ ਨਮੂਨੇ ਵੀ ਲਏ। ਉਨ੍ਹਾਂ ਬੁਖ਼ਾਰ ਨਾਲ ਹੋਈਆਂ ਮੌਤਾਂ ਵਾਲੇ ਘਰਾਂ ਦੇ ਪਰਿਵਾਰਕ ਮੈਂਬਰਾਂ ਦੀ ਸਿਹਤ ਦੀ ਜਾਂਚ ਕੀਤੀ। ਟੀਮ ਅਨੁਸਾਰ ਅੱਧੀ ਕੁ ਦਰਜਨ ਵਸਨੀਕਾਂ ਨੂੰ ਬੁਖ਼ਾਰ ਅਤੇ ਅਤੇ ਜ਼ੁਕਾਮ ਵਗੈਰਾ ਦੀ ਸ਼ਿਕਾਇਤ ਪਾਈ ਗਈ ਤੇ ਉਨ੍ਹਾਂ ਨੂੰ ਲੋੜੀਂਦੀ ਦਵਾਈ ਦਿੱਤੀ ਗਈ। ਵਿਭਾਗੀ ਟੀਮ ਨੇ ਪਿੰਡ ਵਾਸੀਆਂ ਨੂੰ ਬਿਲਕੁੱਲ ਵੀ ਘਬਰਾਹਟ ਵਿੱਚ ਨਾ ਆਉਣ ਅਤੇ ਕੋਈ ਵੀ ਤਕਲੀਫ਼ ਹੋਣ ਦੀ ਸੂਰਤ ਵਿੱਚ ਨਜ਼ਦੀਕੀ ਸਿਹਤ ਕੇਂਦਰ ਨੂੰ ਸੂਚਿਤ ਕਰਨ ਲਈ ਆਖਿਆ।

Advertisement

Advertisement