ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਧਰਾ ਪ੍ਰਦੇਸ਼ ਦਾ ਲੋਕ ਨਾਚ ਮੁਕਾਬਲਾ

12:00 PM Sep 18, 2024 IST
ਜੇਤੂ ਵਿਦਿਆਰਥੀਆਂ ਨੂੰ ਸਨਮਾਨਦੇ ਹੋਏ ਪ੍ਰਬੰਧਕ। ਫੋਟੋ: ਭਗਤ।

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 17 ਸਤੰਬਰ
ਭਾਰਤ ਸਰਕਾਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ਪ੍ਰੋਗਰਾਮ ਅਧੀਨ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਆਂਧਰਾ ਪ੍ਰਦੇਸ਼ ਦੇ ਲੋਕਨਾਚ ਦਾ ਜ਼ਿਲ੍ਹਾ ਪੱਧਰੀ ਮੁਕਾਬਲਾ ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਦਲਜਿੰਦਰ ਕੌਰ ਵਿਰਕ ਦੀ ਦੇਖ ਰੇਖ ਕਰਵਾਇਆ ਗਿਆ। ਮਿਡਲ ਅਤੇ ਸੈਕੰਡਰੀ ਪੱਧਰ ਦੇ ਕਰਵਾਏ ਇਨ੍ਹਾਂ ਮੁਕਾਬਲਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਦਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਰਾਜ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਰਾਹੀਂ ਆਂਧਰਾ ਪ੍ਰਦੇਸ਼ ਦੀ ਸੰਸਕ੍ਰਿਤੀ, ਵਿਰਸੇ ਅਤੇ ਭਾਸ਼ਾ ਨੂੰ ਜਾਣਨ ਦਾ ਮੌਕਾ ਮਿਲਿਆ ਹੈ। ਜ਼ਿਲ੍ਹਾ ਕੋਆਰਡੀਨੇਟਰ ਲੈਕਚਰਾਰ ਸੁਨੀਲ ਬਜਾਜ ਨੇ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ 55 ਵਿਦਿਆਰਥੀਆਂ ਨੇ ਰਜਿਸਟਰੇਸ਼ਨ ਕਰਵਾਈ ਹੈ। ਟੈਕਨੀਕਲ ਸਹਾਇਕ ਜਗਦੀਪ ਜੰਮੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਆਰਮੀ ਪਬਲਿਕ ਸਕੂਲ ਬਿਆਸ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ ਪਹਿਲਾ, ਚਾਹਤਪ੍ਰੀਤ ਕੌਰ ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਇਨਾਮਾਂ ਦੀ ਵੰਡ ਕੀਤੀ। ਮਿਡਲ ਵਰਗ ਵਿੱਚ ਸਰਕਾਰੀ ਗਰਲਜ ਹਾਈ ਸਕੂਲ ਦੀ ਜੀਨਤ ਹੁਸੈਨ ਨੇ ਪਹਿਲਾ, ਅੰਸ਼ਿਕਾ ਮੰਡੀ ਹਾਰਡਿੰਗ ਗੰਜ ਸਕੂਲ ਦੂਸਰਾ ਸਥਾਨ ਹਾਸਲ ਕੀਤਾ।

Advertisement

Advertisement