ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਕਾਬੂ

09:06 AM Mar 13, 2024 IST

ਪੱਤਰ ਪ੍ਰੇਰਕ
ਮਾਨਸਾ, 12 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿੱਚ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮਾਨਸਾ ’ਚ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟਰਕ ਟਨ ਝੋਨਾ ਹੀ ਸਟੋਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ। ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ।

Advertisement

Advertisement