ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੁਰਾਕ ਕਮਿਸ਼ਨ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਦਾ ਦੌਰਾ

06:53 AM Feb 07, 2025 IST
featuredImage featuredImage
ਸਰਕਾਰੀ ਸਕੂਲ ਵਿੱਚ ਮਿੱਡ-ਡੇਅ ਮੀਲ ਦਾ ਨਿਰੀਖਣ ਕਰਦੇ ਹੋਏ ਪ੍ਰੀਤੀ ਚਾਵਲਾ।

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 6 ਫਰਵਰੀ
ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਪ੍ਰੀਤੀ ਚਾਵਲਾ ਨੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਚੰਗੇਰਾ, ਸਰਕਾਰੀ ਐਲੀਮੈਂਟਰੀ ਸਕੂਲ ਮੋਹੀ ਕਲਾਂ, ਸਰਕਾਰੀ ਮਿਡਲ ਤੇ ਐਲੀਮੈਂਟਰੀ ਸਕੂਲ ਪਿੰਡ ਖੇੜੀ ਗੁਰਨਾ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਪਿੰਡ ਘੜਾਮ ਕਲਾਂ, ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਨੰਦਗੜ੍ਹ ਤੇ ਸਰਕਾਰੀ ਐਲੀਮੈਂਟਰੀ ਸਕੂਲ ਲੋਹੰਦ ਦਾ ਦੌਰਾ ਕੀਤਾ। ਫੂਡ ਕਮਿਸ਼ਨ ਮੈਂਬਰ ਨੇ ਸਕੂਲ ਅਧਿਆਪਕਾਂ ਤੇ ਆਂਗਣਵਾੜੀ ਕੇਂਦਰਾਂ ’ਚ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦਿੱਤੇ ਜਾਂਦੇ ਖਾਣੇ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਜਾਂਚ ਵੀ ਸਮੇਂ-ਸਮੇਂ ‘ਤੇ ਜਰੂਰ ਕਰਵਾਏ ਜਾਣ। ਇਸ ਮੌਕੇ ਉਨ੍ਹਾਂ ਸਕੂਲਾਂ ਦੀਆਂ ਰਸੋਈਆਂ ਦਾ ਨਿਰੀਖਣ ਕਰਦਿਆਂ ਰਾਸ਼ਨ ਨੂੰ ਸਟੋਰ ਕਰਨ ਦੇ ਢੰਗ ਦੀ ਜਾਂਚ ਕੀਤੀ ਜਿਸ ’ਤੇ ਉਨ੍ਹਾਂ ਤਸੱਲੀ ਪ੍ਰਗਟਾਈ। ਉਨ੍ਹਾਂ ਬੱਚਿਆਂ ਲਈ ਤਿਆਰ ਖਾਣੇ ਨੂੰ ਵੀ ਚੈਕ ਕੀਤਾ ਅਤੇ ਖਾਣੇ ਦਾ ਮਿਆਰ ’ਤੇ ਹੀ ਤਸੱਲੀ ਜ਼ਾਹਿਰ ਕੀਤੀ। ਆਪਣੇ ਦੌਰੇ ਦੌਰਾਨ ਉਨ੍ਹਾਂ 2013 ਦੇ ਰਾਸ਼ਟਰੀ ਖਾਦ ਸੁਰੱਖਿਆ ਕਾਨੂੰਨ ਤਹਿਤ ਚੱਲ ਰਹੀਆਂ ਵੱਖ ਵੱਖ ਯੋਜਨਾਵਾਂ ਦੀ ਜਾਂਚ ਕੀਤੀ ਅਤੇ ਆਂਗਣਵਾੜੀ ਰਜਿਸਟਰਾਂ ਨੂੰ ਵੀ ਘੋਖਿਆ ਅਤੇ ਬੱਚਿਆਂ ਲਈ ਤਿਆਰ ਕੀਤਾ ਗਿਆ ਮਿੱਡ-ਡੇਅ ਮੀਲ ਦਾ ਖਾਣ ਵੀ ਖਾਧਾਂ ਜੋ ਮਿਆਰ ਅਨੁਸਾਰ ਪਾਇਆ ਗਿਆ।
ਪ੍ਰੀਤੀ ਚਾਵਲਾ ਨੇ ਆਂਗਣਵਾੜੀ ਵਰਕਰਾਂ ਤੇ ਸੁਪਰਵਾਈਜ਼ਰਾਂ ਸਮੇਤ ਸਕੂਲ ਦੇ ਅਧਿਆਪਕਾਂ ਨੂੰ ਕੁਝ ਜ਼ਰੂਰੀ ਹਦਾਇਤਾਂ ਦਿੱਤੀਆਂ, ਜਿਸ ’ਤੇ ਇਨ੍ਹਾਂ ਨੇ ਭਰੋਸਾ ਦਿੱਤਾ ਕਿ ਮਿੱਡ-ਡੇਅ ਮੀਲ ਖਾਣਾ ਪ੍ਰਦਾਨ ਕਰਨ ਸਬੰਧੀ ਹੋਰ ਵੀ ਸੁਧਾਰ ਕੀਤੇ ਜਾਣਗੇ।

Advertisement

Advertisement