ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੁਟਬਾਲ: ਰੂਪਨਗਰ ਜ਼ਿਲ੍ਹੇ ਦੀਆਂ ਕੁੜੀਆਂ ਸੂਬੇ ’ਚੋਂ ਅੱਵਲ

07:55 AM Nov 13, 2024 IST
ਸੂਬਾ ਪੱਧਰੀ ਜੇਤੂ ਜ਼ਿਲ੍ਹਾ ਰੂਪਨਗਰ ਦੀ ਟੀਮ ਕਲੱਬ ਪ੍ਰਬੰਧਕਾਂ ਨਾਲ।

ਜਗਮੋਹਨ ਸਿੰਘ
ਰੂਪਨਗਰ, 12 ਨਵੰਬਰ
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਵਿੱਚ ਹੋਇਆ ਸੂਬਾ ਪੱਧਰੀ ਫੁਟਬਾਲ ਮੁਕਾਬਲਿਆਂ ਦੌਰਾਨ ਜ਼ਿਲ੍ਹਾ ਰੂਪਨਗਰ ਦੀਆਂ ਅੰਡਰ-17 ਅਤੇ 14 ਲੜਕੀਆਂ ਦੀ ਟੀਮ ਨੇ ਸੂਬਾ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜ਼ਿਲ੍ਹਾ ਫੁਟਬਾਲ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਦੋਵੇਂ ਟੀਮਾਂ ਨੇ ਲਗਾਤਾਰ ਤੀਜੇ ਸਾਲ ਸੂਬਾ ਪੱਧਰ ’ਤੇ ਮੁਕਾਬਲੇ ਜਿੱਤ ਕੇ ਹੈਟ੍ਰਿਕ ਲਗਾਈ ਹੈ। ਲੜਕੀਆਂ ਦੀ ਅੰਡਰ-17 ਟੀਮ ਪੰਜਾਬ ਸਕੂਲ ਖੇਡਾਂ ਵਿੱਚ ਲਗਾਤਾਰ ਤਿੰਨ ਸਾਲਾਂ ਤੋਂ ਸੋਨ ਤਗ਼ਮਾ ਜਿੱਤਦੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਾਇਮਰੀ ਸਕੂਲ ਖੇਡਾਂ ਅਧੀਨ ਜ਼ਿਲ੍ਹਾ ਰੂਪਨਗਰ ਦੀਆਂ ਲੜਕੀਆਂ ਦੀ ਅੰਡਰ-11 ਟੀਮ ਨੇ ਵੀ ਸੂਬਾ ਪੱਧਰ ’ਤੇ ਸੋਨ ਤਗ਼ਮਾ ਜਿੱਤਿਆ ਹੈ। ਟੂਰਨਾਮੈਂਟ ਦੌਰਾਨ ਸਭ ਤੋਂ ਜ਼ਿਆਦਾ 11 ਗੋਲ ਸ਼ੇਰ-ਏ-ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਦੀ ਖਿਡਾਰਨ ਫਿਜ਼ਾ ਨੇ ਕੀਤੇ। ਉਨ੍ਹਾਂ ਲੜਕੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਾਪਤੀ ਦਾ ਸਿਹਰਾ ਜਸਵਿੰਦਰਪਾਲ ਸਿੰਘ ਭੁੱਲਰ, ਨਰਿੰਦਰਪਾਲ ਸਿੰਘ, ਕੋਚ ਬਲਜੀਤ ਸਿੰਘ ਮੌਂਟੀ, ਕੋਚ ਲਵਪ੍ਰੀਤ ਸਿੰਘ ਗੈਰੀ, ਕੋਚ ਵਾਰਿਸਮਤੀ, ਬਲਬੀਰ ਸਿੰਘ ਪੀਟੀਆਈ ਗਾਂਧੀ ਸਕੂਲ, ਸੁਖਦੇਵ ਸਿੰਘ ਮਲਿਕਪੁਰ, ਜਗਪਾਲ ਸਿੰਘ ਤੇ ਗੁਰਪ੍ਰੀਤ ਸਿੰਘ ਨੂੰ ਦਿੱਤਾ।

Advertisement

Advertisement