ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੁਟਬਾਲ: ਕਪੂਰਥਲਾ ਦੀ ਟੀਮ ਪਟਿਆਲਾ ਨੂੰ ਬਣਾ ਕੇ ਬਣੀ ਚੈਂਪੀਅਨ

11:41 AM Oct 20, 2024 IST
ਜੇਤੂ ਕਪੂਰਥਲਾ ਦੀ ਟੀਮ ਦੇ ਖਿਡਾਰੀ ਟਰਾਫੀ ਨਾਲ।

ਪੱਤਰ ਪ੍ਰੇਰਕ
ਜਲੰਧਰ, 19 ਅਕਤੂਬਰ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿੱਚ ਚੱਲ ਰਹੇ ਜ਼ਿਲ੍ਹਾ ਫੁਟਬਾਲ ਐਸੋਸੀਏਸ਼ਨ ਵੱਲੋਂ 75ਵੀਂ ਸੀਨੀਅਰ ਸਟੇਟ ਫੁਟਬਾਲ ਚੈਂਪੀਅਨਸ਼ਿਪ ਅੱਜ ਸਮਾਪਤ ਹੋ ਗਈ। ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਸ ਸਮਾਗਮ ਦੀ ਪ੍ਰਧਾਨਗੀ ਜਸਪਾਲ ਵੜੈਚ ਸੰਯੁਕਤ ਸਕੱਤਰ ਗਰਵਨਿੰਗ ਕੌਂਸਲ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਨੇ ਕੀਤੀ। ਡਾ. ਧਰਮਜੀਤ ਸਿੰਘ, ਵਾਈਸ ਚਾਂਸਲਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਡੀਐਫਏ ਦੇ ਪ੍ਰਧਾਨ ਇੰਦਰਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਹਾਜ਼ਰ ਸਨ। ਅੱਜ ਤੀਜੇ ਤੇ ਚੌਥੇ ਸਥਾਨ ਲਈ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀ ਟੀਮਾਂ ਵਿਚਕਾਰ ਮੈਚ ਖੇਡਿਆ ਗਿਆ, ਜਲੰਧਰ ਨੇ 2 ਦੇ ਮੁਕਾਬਲੇ 4 ਗੋਲ ਨਾਲ ਮੈਚ ਜਿੱਤਿਆ ਅਤੇ ਤੀਜਾ ਸਥਾਨ ਹਾਸਲ ਕੀਤਾ। ਫਾਈਨਲ ਮੈਚ ਵਿੱਚ ਕਪੂਰਥਲਾ ਨੇ 1-0 ਨਾਲ ਪਟਿਆਲਾ ਨੂੰ ਹਰਾਇਆ। ਇਸ ਮੌਕੇ ਸੁੱਖੀ ਮਾਨ , ਵਿਜੈ ਵੈਸ਼, ਬਲਵਿੰਦਰ ਰਾਣਾ, ਸੰਤੋਖ ਸਿੰਘ ਨਾਰਵੇ, ਧਨਵੰਤ ਕੁਮਾਰ, ਵਿਜੈ ਬਾਲੀ, ਹਰਦੀਪ ਸਿੰਘ ਅਤੇ ਹੋਰ ਫੁੱਟਬਾਲ ਪ੍ਰੇਮੀ ਹਾਜ਼ਰ ਸਨ।

Advertisement

Advertisement