For the best experience, open
https://m.punjabitribuneonline.com
on your mobile browser.
Advertisement

ਫੁਟਬਾਲ: ਬਾਬਾ ਜ਼ੋਰਾਵਰ ਸਕੂਲ ਦੇ ਵਿਦਿਆਰਥੀ ਛਾਏ

08:44 AM Sep 01, 2024 IST
ਫੁਟਬਾਲ  ਬਾਬਾ ਜ਼ੋਰਾਵਰ ਸਕੂਲ ਦੇ ਵਿਦਿਆਰਥੀ ਛਾਏ
ਫੁਟਬਾਲ ਦੀ ਜੇਤੂ ਟੀਮ ਦੇ ਮੈਂਬਰ ਪ੍ਰਬੰਧਕਾਂ ਨਾਲ।
Advertisement

ਪੱਤਰ ਪ੍ਰੇਰਕ
ਸਮਰਾਲਾ, 31 ਅਗਸਤ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਫੁਟਬਾਲ ਅੰਡਰ 19 ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਖੇਡ ਵਿਖਾਈ। ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਖੰਨਾ ਜ਼ੋਨਲ ’ਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਅਰਮਾਨਦੀਪ ਸਿੰਘ ਵਾਸੀ ਕਿਸ਼ਨਗੜ੍ਹ, ਅੰਮਿ੍ਤਵੀਰ ਸਿੰਘ ਵਾਸੀ ਮੰਡਿਆਲਾ ਕਲਾਂ, ਹਰਮਨਪ੍ਰੀਤ ਸਿੰਘ ਵਾਸੀ ਚੀਮਾ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਜਤਿੰਦਰ ਸਿੰਘ ਵਾਸੀ ਦਾਊਮਾਜਰਾ ਨੇ ਪਹਿਲੇ ਸਥਾਨ ’ਤੇ ਰਹਿੰਦਿਆਂ ਗੋਲਡ ਮੈਡਲ ਹਾਸਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦਾ ਸਕੂਲ ਪੁੱਜਣ ’ਤੇ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਇਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਦੀ ਸਟੇਟ ਪੱਧਰੀ ਟੂਰਨਾਮੈਂਟ ਵਿਚ ਚੋਣ ਹੋ ਚੁੱਕੀ ਹੈ। ਉਨ੍ਹਾਂ ਕੋਚ ਅਤੇ ਸਕੂਲ ਡੀ ਪੀ ਈ ਗੁਰਵਿੰਦਰ ਸਿੰਘ ਅਤੇ ਸਾਇੰਸ ਅਧਿਆਪਕ ਮਨਿੰਦਰਪਾਲ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਮੁਬਾਰਕਬਾਦ ਦਿੱਤੀ।

Advertisement

Advertisement
Advertisement
Author Image

Advertisement