ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੰਨਾ ਵਿੱਚ ਫੁਟਬਾਲ ਟੂਰਨਾਮੈਂਟ ਸ਼ੁਰੂ

11:23 AM Jul 21, 2024 IST

ਜੋਗਿੰਦਰ ਸਿੰਘ ਓਬਰਾਏ
ਖੰਨਾ, 20 ਜੁਲਾਈ
ਪੁਲੀਸ ਜ਼ਿਲ੍ਹਾ ਖੰਨਾ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅੱਜ ਇਥੇ ਦੋ ਰੋਜ਼ਾ ਫੁਟਬਾਲ ਟੂਰਨਾਮੈਂਟ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐੱਸਐੱਸਪੀ ਅਮਨੀਤ ਕੌਂਡਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਮੁੱਖ ਉਦੇਸ਼ ਲੁਧਿਆਣਾ ਨੂੰ ਨਸ਼ਾਮੁਕਤ, ਸਿਹਤਮੰਦ ਅਤੇ ਖੁਸ਼ਹਾਲ ਜ਼ਿਲ੍ਹਾ ਬਣਾਉਂਦੇ ਹੋਏ ਨੌਜਵਾਨਾਂ ਨੂੰ ਖੇਡ ਸਰਗਰਮੀਆਂ ਵਿਚ ਸ਼ਾਮਲ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਿਕ ਹੋ ਸਕਦੇ ਹਨ ਜੇ ਇਲਾਕੇ ਦੇ ਲੋਕ ਵੀ ਅੱਗੇ ਆਉਣ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਖਿਡਾਰੀਆਂ ਨੂੰ ਪਹਿਲਾ ਇਨਾਮ 11 ਹਜ਼ਾਰ ਰੁਪਏ, ਦੂਜਾ 5100 ਅਤੇ ਤੀਜਾ 3100 ਰੁਪਏ ਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਗੀਦਾਰ ਦਾ ਪ੍ਰਮਾਣ ਪੱਤਰ ਅਤੇ ਟੀਮ ਜਰਸੀ ਖੰਨਾ ਪੁਲੀਸ ਵੱਲੋਂ ਦਿੱਤੀ ਗਈ ਹੈ। ਇਸ ਮੌਕੇ ਐੱਸਡੀਐੱਮ ਰਜਨੀਸ਼ ਅਰੋੜਾ, ਤਰੁਣ ਰਤਨ, ਤਰਲੋਚਨ ਸਿੰਘ, ਸੁਖਅੰਮ੍ਰਿਤ ਰੰਧਾਵਾ ਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement