For the best experience, open
https://m.punjabitribuneonline.com
on your mobile browser.
Advertisement

ਇਨਸਾਫ਼ ਲਈ ਲਾਸ਼ ਸੜਕ ’ਤੇ ਰੱਖ ਕੇ ਜਾਮ ਲਾਇਆ

08:12 AM Jul 20, 2024 IST
ਇਨਸਾਫ਼ ਲਈ ਲਾਸ਼ ਸੜਕ ’ਤੇ ਰੱਖ ਕੇ ਜਾਮ ਲਾਇਆ
ਕੌਮੀ ਮਾਰਗ ’ਤੇ ਟਰਾਲੀਆਂ ਲਾ ਕੇ ਧਰਨਾ ਦਿੰਦੇ ਹੋਏ ਪਰਿਵਾਰਕ ਮੈਂਬਰ ਤੇ ਪਿੰਡ ਵਾਸੀ।
Advertisement

ਸੁਭਾਸ਼ ਚੰਦਰ
ਸਮਾਣਾ, 19 ਜੁਲਾਈ
ਜ਼ਮੀਨੀ ਵਿਵਾਦ ਕਾਰਨ ਜ਼ਹਿਰੀਲੀ ਦਵਾਈ ਨਿਗਲਣ ਨਾਲ ਹੋਈ ਔਰਤ ਦੀ ਮੌਤ ਦੇ ਪੰਜ ਦਿਨ ਬੀਤਣ ਦੇ ਬਾਵਜੂਦ ਮਾਮਲੇ ’ਚ ਨਾਮਜ਼ਦ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅੱਜ ਫਤਿਹਪੁਰ ਦੇ ਬੱਸ ਅੱਡੇ ਅੱਗੇ ਧਰਨਾ ਲਾ ਕੇ ਕੌਮੀ ਮਾਰਗ-10 ਜਾਮ ਕਰ ਦਿੱਤਾ। ਮ੍ਰਿਤਕਾ ਅੰਗਰੇਜ਼ ਕੌਰ ਦੇ ਪੁੱਤਰ ਲਖਵਿੰਦਰ ਸਿੰਘ ਨੇ ਪੁਲੀਸ ’ਤੇ ਮੁਲਜ਼ਮਾਂ ਦੇ ਨਾਲ ਢਿੱਲ ਵਰਤਣ ਦਾ ਦੋਸ਼ ਲਗਾਇਆ ਅਤੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਮੁੱਖ ਮੁਲਜ਼ਮ ਦੀ ਗ੍ਰਿਫਤਾਰੀ ਬਗੈਰ ਉਨ੍ਹਾਂ ਦੀ ਮਾਤਾ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਧਰਨੇ ’ਤੇ ਪਹੁੰਚੇ ਸਦਰ ਥਾਣਾ ਮੁਖੀ ਸਬ-ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਦਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਉਸ ਦੇ ਪੁੱਤਰ ਗੁਰਵਿੰਦਰ ਸਿੰਘ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅਜੇ ਫਰਾਰ ਹੈ ਅਤੇ ਉਸ ਦਾ ਫੋਨ ਬੰਦ ਹੈ। ਇਸ ਦੇ ਬਾਅਦ ਧਰਨਾਕਾਰੀਆਂ ਨੇ ਫਰਾਰ ਮੁਲਜ਼ਮ ਨੂੰ ਕੱਲ੍ਹ ਤੱਕ ਗ੍ਰਿਫ਼ਤਾਰ ਕਰਨ ਦੀ ਚਿਤਾਵਨੀ ਦੇ ਕੇ ਸੜਕ ’ਤੇ ਲਗਾਇਆ ਜਾਮ ਖੋਲ੍ਹ ਦਿੱਤਾ ਅਤੇ ਘੰਟਾ ਭਰ ਸੜਕ ਕਿਨਾਰੇ ਆਪਣਾ ਰੋਸ ਜਿਤਾਉਣ ਉਪਰੰਤ ਧਰਨਾ ਸਮਾਪਤ ਕਰ ਕੇ ਮ੍ਰਿਤਕਾ ਦੀ ਲਾਸ਼ ਨੂੰ ਲੈ ਕੇ ਪਿੰਡ ਵਾਪਸ ਚਲੇ ਗਏ।

Advertisement
Advertisement
Author Image

sanam grng

View all posts

Advertisement