ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੌੜੇ ਸਿਆਸੀ ਹਿੱਤਾਂ ਲਈ ਕੁੱਝ ਪਾਰਟੀਆਂ ਨੇ ਲੋਕਾਂ ’ਚ ਵੰਡੀਆਂ ਪਾਈਆਂ: ਲਾਲਪੁਰਾ

09:00 AM May 06, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 5 ਮਈ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਇੱਥੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਵੱਲੋਂ ਆਪਣੇ ਸੌੜੇ ਹਿੱਤਾਂ ਦੀ ਪੂਰਤੀ ਲਈ ਜਾਤ ਅਤੇ ਧਰਮ ਦੇ ਨਾਂ ’ਤੇ ਲੋਕਾਂ ਵਿੱਚ ਵੰਡੀਆਂ ਪਾਈਆਂ ਜਾ ਰਹੀਆਂ ਹਨ ਜੋ ਦੇਸ਼ ਅਤੇ ਸਮਾਜ ਲਈ ਵੱਡਾ ਖ਼ਤਰਾ ਹੈ।
ਲਾਲਪੁਰਾ ਨੇ ਕਿਹਾ ਕਿ ਭਾਰਤ ਇੱਕ ਖ਼ੂਬਸੂਰਤ ਗੁਲਦਸਤਾ ਹੈ ਜਿਸ ਵਿਚ ਵੱਖ-ਵੱਖ ਧਰਮਾਂ ਅਤੇ ਵਰਗਾਂ ਦੇ ਫੁੱਲ ਖਿੜਦੇ ਹਨ। ਇਨ੍ਹਾਂ ਵਿੱਚ ਕਮਲ ਦਾ ਫੁੱਲ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਭ ਦਾ ਸਾਂਝਾ ਹੈ ਅਤੇ ਸਾਡਾ ਸੁਫ਼ਨਾ ਸੂਬੇ ਨੂੰ ਖ਼ੁਸ਼ਹਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋਣਾ ਚਾਹੀਦਾ ਸੀ ਪਰ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਧਿਆਨ ਦੇਣ ਦੀ ਥਾਂ ਸਿਰਫ਼ ਆਪਣੇ ਪਰਿਵਾਰਾਂ ਦੀ ਤਰੱਕੀ ਨੂੰ ਤਰਜੀਹ ਦਿੱਤੀ। ਉਨ੍ਹਾਂ ਕਿਹਾ ਕਿ ਮੁਹਾਲੀ ਟੂਰਿਜ਼ਮ, ਮੈਡੀਕਲ ਅਤੇ ਇੰਡਸਟਰੀ ਹੱਬ ਬਣਨਾ ਚਾਹੀਦਾ ਹੈ। ਇੱਥੇ ਏਮਸ ਹਸਪਤਾਲ ਬਣਾਇਆ ਜਾਣਾ ਸੀ ਪਰ ਹੁਣ ਤੱਕ ਨਹੀਂ ਬਣਿਆ।
ਲਾਲਪੁਰਾ ਨੇ ਕਿਹਾ ਕਿ ਮੁਹਾਲੀ ਹਵਾਈ ਅੱਡੇ ਤੋਂ ਹੋਰਨਾਂ ਮੁਲਕਾਂ ਲਈ ਕੌਮਾਂਤਰੀ ਉਡਾਣਾਂ ਦੀ ਬਹੁਤ ਲੋੜ ਹੈ। ਇੰਜ ਹੀ ਇੱਥੋਂ ਦੂਜੇ ਸ਼ਹਿਰਾਂ ਵਿੱਚ ਸ਼ਿਫ਼ਟ ਹੋ ਰਹੇ ਉਦਯੋਗਾਂ ਨੂੰ ਰੋਕਣ, ਨਵੀਆਂ ਸਨਅਤਾਂ ਲਾਉਣ ਲਈ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਫਲਾਈਓਵਰ, ਵਪਾਰਕ ਅਤੇ ਰਿਹਾਇਸ਼ੀ ਖੇਤਰਾਂ ਵਿਚ ਨੀਡ ਬੇਸਿਡ ਨੀਤੀ ਨੂੰ ਲਾਗੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਪਰੋਕਤ ਸਾਰੀਆਂ ਮੰਗਾਂ ਸਬੰਧੀ ਉਹ ਕੇਂਦਰ ਨਾਲ ਗੱਲ ਕਰਨਗੇ ਅਤੇ ਛੇਤੀ ਪੂਰੀਆਂ ਕਰਵਾਉਣ ਲਈ ਉਪਰਾਲੇ ਕਰਨਗੇ।

Advertisement

Advertisement
Advertisement