ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਥੇਦਾਰ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮਾਂ ਲਈ ਅਕਾਲੀ ਦਲ ਦੇ ਦੋਵੇਂ ਧੜੇ ਪੱਬਾਂ ਭਾਰ

10:28 AM Sep 11, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 10 ਸਤੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਹੀ ਧੜੇ ਪੱਬਾਂ ਭਾਰ ਹਨ। ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਵੱਲੋਂ ਪਿੰਡ ਟੌਹੜਾ ਵਿਖੇ ਜਦੋਂ ਕਿ ਸ਼੍ਰੋਮਣੀ ਅਕਾਲੀ ਬਾਦਲ ਵੱਲੋਂ ਪਟਿਆਲਾ ਸਥਿਤ ਗੁਰਦੁਆਰਾ ਦੁੂਖਨਿਵਾਰਨ ਸਾਹਿਬ ਵਿਖੇ ਸਮਾਗਮ ਕੀਤਾ ਜਾਣਾ ਹੈ। ਟੌਹੜਾ ਪਰਿਵਾਰ ਵੀ ਵੱਖ ਹੋਏ ਧੜੇ ਨਾਲ ਹੈ, ਜਿਨ੍ਹਾਂ ਨੇ ਪਹਿਲਾਂ ਹੀ ਤਿਆਰੀਆਂ ਵਿੱਢੀਆਂ ਹੋਈਆਂ ਹਨ। ਜਦਕਿ ਅਕਾਲੀ ਦਲ ਵੱਲੋਂ ਵੀ ਚਾਰ ਮੈਂਬਰੀ ਸਬ ਕਮੇਟੀ ਬਣਾਈ ਗਈ ਹੈ, ਜਿਸ ਨੇ ਵੀ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਹੇਠਾਂ ਇੱਥੇ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਐਗਜ਼ੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਸਕੱਤਰ ਸੁਖਬੀਰ ਸਿੰਘ, ਪ੍ਰਚਾਰਕ ਅਵੀਨਾਸ਼ੀ ਸਿੰਘ, ਅਕਾਲੀ ਆਗੂ ਜਗਦੀਪ ਚੀਮਾ ਤੇ ਮੈਨੇਜਰ ਰਾਜਿੰਦਰ ਸਿੰਘ ਟੌਹੜਾ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਨੇ ਸਮਾਗਮ ਸਥਾਨ ਦਾ ਜਾਇਜ਼ਾ ਵੀ ਲਿਆ।
ਜਾਣਕਾਰੀ ਅਨੁਸਾਰ ਇੱਥੇ ਅਚਾਨਕ ਹੀ ਦੋਵਾਂ ਧੜਿਆਂ ਦੇ ਆਗੂ ਇਕੱਤਰ ਹੋ ਗਏ। ਜਦੋਂ ਸੁਰਜੀਤ ਗੜ੍ਹੀ, ਜਸਮੇਰ ਲਾਛੜੂ ਤੇ ਹੋਰ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ ਤਾਂ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸਾਬਕਾ ਵਿਧਾਇਕ ਹਰਿੰਦਰਪਾਲ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰਾਂ ਕਰਨੈਲ ਪੰਜੌਲੀ ਤੇ ਜਰਨੈਲ ਕਰਤਾਰਪੁਰ ਆਦਿ ਇੱਥੇ ਪਹੁੰਚ ਗਏ। ਦੋਵਾਂ ਧੜਿਆਂ ਦੇ ਆਗੂ ਇੱਕ ਦੂਜੇ ਨੂੰ ਜੱਫੀ ਪਾ ਕੇ ਮਿਲੇ ਤੇ ਦੋਵਾਂ ਨੇ ਹੀ ਇੱਕ ਦੂਜੇ ਨੂੰ ਆਪਣੇ ਸਮਾਗਮ ’ਚ ਆਉਣ ਦੇ ਸੱਦੇ ਵੀ ਦਿੱਤੇ।

Advertisement

Advertisement