ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਵਿੱਚ ਪਹਿਲੀ ਵਾਰ ਪਾਲਤੂ ਕੁੱਤਿਆਂ ਤੇ ਬਿੱਲੀਆਂ ਦੀ ਨਸਲ ਅਨੁਸਾਰ ਹੋਵੇਗੀ ਗਿਣਤੀ

08:36 AM Jul 18, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਵਿੱਚ ਸਤੰਬਰ ਮਹੀਨੇ ਤੋਂ 21ਵੀਂ ਪਸ਼ੂਧਨ ਗਣਨਾ ਕਰਵਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਲਈ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਵਾਰ ਸੂਬਾ ਸਰਕਾਰ ਪਹਿਲੀ ਵਾਰ ਪਾਲਤੂ ਕੁੱਤਿਆਂ ਅਤੇ ਬਿੱਲੀਆਂ ਦੀ ਨਸਲ ਅਨੁਸਾਰ ਗਿਣਤੀ ਕਰਵਾਉਣ ਜਾ ਰਿਹਾ ਹੈ। ਇਸ ਤੋਂ ਇਲਾਵਾ ਗਊਸ਼ਾਲਾਵਾਂ ਵਿੱਚ ਪਸ਼ੂਧਨ ਅਤੇ ਵੱਖ-ਵੱਖ ਕਬੀਲਿਆਂ ਵੱਲੋਂ ਪਾਲੇ ਜਾ ਰਹੇ ਪਸ਼ੂਧਨ ਦੀ ਪਹਿਲੀ ਵਾਰ ਵੱਖਰੇ ਤੌਰ ’ਤੇ ਗਣਨਾ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਸਾਨ ਭਵਨ ਵਿੱਚ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਕਿ ਟੈਬਲੈੱਟ ਕੰਪਿਊਟਰਾਂ ਦੀ ਵਰਤੋਂ ਰਾਹੀਂ ਪਸ਼ੂਧਨ ਦੀ ਉਨ੍ਹਾਂ ਦੀ ਨਸਲ ਅਤੇ ਹੋਰ ਵਿਸ਼ੇਸ਼ਤਾਵਾਂ ਅਨੁਸਾਰ ਡਿਜੀਟਲ ਢੰਗ ਨਾਲ ਗਣਨਾ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਸੂਬੇ ਵਿੱਚ 64.75 ਲੱਖ ਤੋਂ ਵੱਧ ਪਸ਼ੂਧਨ ਅਤੇ ਪੋਲਟਰੀ ਜਾਨਵਰਾਂ ਦੀ ਗਣਨਾ ਕੀਤੀ ਜਾਵੇਗੀ। ਇਸ ਸਰਵੇਖਣ ਲਈ ਇਕ ਸੂਬਾ ਪੱਧਰੀ ਨੋਡਲ ਅਫ਼ਸਰ, ਪੰਜ ਜ਼ੋਨਲ ਨੋਡਲ ਅਫ਼ਸਰ, 23 ਜ਼ਿਲ੍ਹਾ ਨੋਡਲ ਅਫ਼ਸਰ, 392 ਸੁਪਰਵਾਈਜ਼ਰ ਅਤੇ 1962 ਗਿਣਤੀਕਾਰ ਲਗਾਏ ਜਾਣਗੇ।

Advertisement

Advertisement
Advertisement