ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ੍ਰੀ ਆਨੰਦਪੁਰ ਸਾਹਿਬ ਵਿੱਚ ਪਹਿਲੀ ਵਾਰ ਬਹੁਕੋਣਾ ਮੁਕਾਬਲਾ

07:29 AM May 30, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 29 ਮਈ
ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਪਹਿਲੀ ਵਾਰ ਬੁਹਕੋਣਾ ਮੁਕਾਬਲਾ ਵੇਖਣ ਨੂੰ ਮਿਲ ਰਿਹਾ ਹੈ। 2008 ਵਿੱਚ ਹੋਂਦ ਵਿੱਚ ਆਏ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ 2009 ਵਿੱਚ ਕਾਂਗਰਸੀ ਉਮੀਦਵਾਰ ਰਵਨੀਤ ਬਿੱਟੂ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੂੰ ਹਰਾਇਆ ਸੀ। 2014 ਵਿੱਚ ਅਕਾਲੀ-ਭਾਜਪਾ ਗੱਠਜੋੜ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸੀ ਉਮੀਦਵਾਰ ਅੰਬਿਕਾ ਸੋਨੀ ਨੂੰ ਹਰਾਇਆ ਸੀ। 2019 ਵਿੱਚ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਹਰਾਇਆ ਸੀ।
ਇਸ ਵਾਰ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਨੂੰ ਚੋਣ ਪਿੜ ਵਿੱਚ ਉਤਾਰਿਆ ਗਿਆ ਹੈ। ਕੰਗ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ, ਰਾਘਵ ਚੱਢਾ, ਸੰਜੈ ਸਿੰਘ ਵੱਲੋਂ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੀਤੇ ਗਏ ਹਨ। ਉਧਰ, ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਹਾਲਾਂਕਿ ਹਲਕੇ ਵਿੱਚ ਲੋਕਾਂ ਲਈ ਬਿਲਕੁਲ ਨਵੇਂ ਹਨ ਪਰ ਪਰ ਉਹ ਸਿਆਸੀ ਤਜਰਬੇ, ਚੋਣ ਲੜਨ ਦੀ ਮੁਹਾਰਤ ਅਤੇ ਪਾਰਟੀ ਦੇ ਸਥਾਨਕ ਆਗੂਆਂ ਦੇ ਸਿਰ ’ਤੇ ਲੋਕ ਕਚਹਿਰੀ ਵਿੱਚ ਚੋਣ ਮੁਹਿੰਮ ਨੂੰ ਭਖਾਉਣ ਵਿੱਚ ਜ਼ਰੂਰ ਕਾਮਯਾਬ ਹੋਏ ਹਨ। ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬਤੌਰ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਵੇਲੇ ਵਿਖਾਈ ਗਈ ਕਾਰਗੁਜ਼ਾਰੀ ਦੇ ਆਧਾਰ ’ਤੇ ਵੋਟਾਂ ਮੰਗੀਆਂ ਜਾ ਰਹੀਆਂ ਹਨ। ਭਾਜਪਾ ਨੇ ਸੁਭਾਸ਼ ਸ਼ਰਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਸੁਭਾਸ਼ ਸ਼ਰਮਾ ਵੱਲੋਂ ਪਾਰਟੀ ਤੋਂ ਰੁੱਸੇ ਅਤੇ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਭਾਜਪਾ ਵਿੱਚ ਸ਼ਾਮਲ ਕਰਵਾ ਕੇ ਚੋਣ ਮੁਹਿੰਮ ਨੂੰ ਭਖਾਇਆ ਜਾ ਰਿਹਾ ਹੈ ਪਰ ਉਨ੍ਹਾਂ ਦੀ ਮੁੱਖ ਟੇਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹੈ।
ਬਸਪਾ ਵੱਲੋਂ ਜਸਵੀਰ ਸਿੰਘ ਗੜ੍ਹੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜੋ ਪਾਰਟੀ ਦੇ ਸੂਬਾ ਪ੍ਰਧਾਨ ਵੀ ਹਨ। ਇਸ ਵਿੱਚ ਵੀ ਕੋਈ ਸ਼ੱਕ ਨਹੀਂ ਕਿ ਬਸਪਾ ਦਾ ਹਲਕੇ ਵਿੱਚ ਖਾਸਾ ਵੋਟ ਬੈਂਕ ਹੈ ਤੇ ਲੰਘੀਆਂ ਚੋਣਾਂ ਵਿੱਚ ਵੀ ਬਸਪਾ ਉਮੀਦਵਾਰ ਡੇਢ ਲੱਖ ਦੇ ਕਰੀਬ ਵੋਟਾਂ ਲੈਣ ਵਿੱਚ ਕਾਮਯਾਬ ਹੋਏ ਸਨ। ਗੜ੍ਹੀ ਵੱਲੋਂ ਵੀ ਸ਼ਿੱਦਤ ਨਾਲ ਚੋਣ ਮੁਹਿੰਮ ਚਲਾਈ ਜਾ ਰਹੀ ਹੈ।

Advertisement

Advertisement
Advertisement