For the best experience, open
https://m.punjabitribuneonline.com
on your mobile browser.
Advertisement

1996 ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਪਹਿਲੀ ਵਾਰ ਪਾਰਟੀ ਦੇ ਨਿਸ਼ਾਨ ’ਤੇ ਚੋਣ ਲੜੇਗਾ ਅਕਾਲੀ ਦਲ

01:43 PM Apr 28, 2024 IST
1996 ਤੋਂ ਬਾਅਦ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਪਹਿਲੀ ਵਾਰ ਪਾਰਟੀ ਦੇ ਨਿਸ਼ਾਨ ’ਤੇ ਚੋਣ ਲੜੇਗਾ ਅਕਾਲੀ ਦਲ
Advertisement

ਚੰਡੀਗੜ੍ਹ, 28 ਅਪਰੈਲ
ਭਾਜਪਾ ਤੋਂ ਗੱਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ 1996 ਦੇ ਬਾਅਦ ਤੋਂ ਪਹਿਲੀ ਵਾਰ ਪਾਰਟੀ ਦੇ ਨਿਸ਼ਾਨ ‘ਤੱਕੜੀ’ ’ਤੇ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਚੋਣ ਲੜਨ ਜਾ ਰਿਹਾ ਹੈ। ਉਹ ਇਸ ਸੀਟ ’ਤੇ ਆਪਣੀ ਸਾਬਕਾ ਸਹਿਯੋਗੀ ਪਾਰਟੀ ਨਾਲ ਮੁਕਾਬਲੇ ਲਈ ਤਿਆਰ ਹੈ ਜਿਸ ਨੇ ਕਈ ਮੌਕਿਆਂ ’ਤੇ ਇਹ ਸੀਟ ਹਾਸਲ ਕਰਨ ਲਈ ‘ਸਟਾਰ ਪਾਵਰ’ ਦਾ ਇਸਤੇਮਾਲ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 1996 ਵਿੱਚ ਭਾਜਪਾ ਦੇ ਨਾਲ ਹੱਥ ਮਿਲਾਇਆ ਸੀ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੀਟਾਂ ਦੀ ਵੰਡ ਵਿਵਸਥਾ ਤਹਿਤ ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੋਂ ਚੋਣ ਲੜਦੀ ਸੀ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸੀਟ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਤਜਰਬੇਕਾਰ ਆਗੂ ਦਲਜੀਤ ਸਿੰਘ ਚੀਮਾ ਨੂੰ ਮੈਦਾਨ ’ਚ ਉਤਾਰਿਆ ਹੈ। ਚੀਮਾ ਨੇ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ, ‘‘ਪਾਰਟੀ ਵੱਲੋਂ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਉਤਾਰੇ ਜਾਣ ਨਾਲ ਅਕਾਲੀ ਦਲ ਦੇ ਵਰਕਰ ਉਤਸ਼ਾਹਿਤ ਹਨ ਅਤੇ ਪਾਰਟੀ ਦਾ ਚੋਣ ਨਿਸ਼ਾਨ ‘ਤੱਕੜੀ’ ਦੇਖ ਕੇ ਖੁਸ਼ ਹਨ। ਇਸ ਚੋਣ ਨਿਸ਼ਾਨ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।’’ ਭਾਜਪਾ ਵੱਲੋਂ ਉਨ੍ਹਾਂ ਨੂੰ ਬਾਹਰੀ ਵਿਅਕਤੀ ਦੱਸੇ ਜਾਣ ਨੂੰ ਰੱਦ ਕਰਦਿਆਂ ਚੀਮਾ ਨੇ ਕਿਹਾ ਕਿ ਉਨ੍ਹਾਂ ਦਾ ਜਨਮ ਸ੍ਰੀ ਹਰਗੋਬਿੰਦਪੁਰ ਵਿੱਚ ਮਾਰੀ ਬੂਚੀਆਂ ਪਿੰਡ ਵਿੱਚ ਹੋਇਆ ਅਤੇ ਉਨ੍ਹਾਂ ਨੇ ਪਿੰਡ ਦੇ ਸਕੂਲ ਵਿੱਚ ਹੀ ਪੜ੍ਹਾਈ ਕੀਤੀ। ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਗੁਰਦਾਸਪੁਰ ਵਿੱਚ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਸੀਟ ਤੋਂ 2002 ਵਿੱਚ ਪਹਿਲੀ ਵਾਰ ਚੋਣ ਲੜੀ ਸੀ। -ਪੀਟੀਆਈ

Advertisement

Advertisement
Author Image

Advertisement
Advertisement
×