ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਿੰਨ ਦਹਾਕਿਆਂ ਤੋਂ ਨਾਕਸ ਨਿਕਾਸੀ ਪ੍ਰਬੰਧ ਬਣੇ ਵੱਡੀ ਪ੍ਰੇਸ਼ਾਨੀ

10:00 AM Aug 28, 2024 IST
ਪਿੰਡ ਭੁੱਚੋ ਕਲਾਂ ਦੀ ਵੀਰ ਕਲੋਨੀ ਵਿੱਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪਿੰਡ ਵਾਸੀ। -ਫੋਟੋ: ਪਵਨ ਗੋਇਲ

ਪੱਤਰ ਪ੍ਰੇਰਕ
ਭੁੱਚੋ ਮੰਡੀ, 27 ਅਗਸਤ
ਪਿੰਡ ਭੁੱਚੋ ਕਲਾਂ ਵਿੱਚ ਵੀਰ ਕਲੋਨੀ (ਵਾਰਡ ਨੰਬਰ ਇੱਕ) ਦੇ ਵਾਸੀਆਂ ਨੇ ਗੰਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨੈਸ਼ਨਲ ਦਲਿਤ ਮਹਾਂ ਪੰਚਾਇਤ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਭੁੱਚੋ, ਬਲਜਿੰਦਰ ਸਿੰਘ, ਕਾਕੂ ਸਿੰਘ, ਗੋਪੀ ਸਿੰਘ ਅਤੇ ਧਰਮਾ ਸਿੰਘ ਨੇ ਕਿਹਾ ਕਿ ਵੀਰ ਕਲੋਨੀ ਵਿੱਚ ਪਿਛਲੇ 30 ਸਾਲਾਂ ਤੋਂ ਸੱਤਰ ਅੱਸੀ ਘਰ ਰਹਿ ਰਹੇ ਹਨ।
ਇਨ੍ਹਾਂ ਘਰਾਂ ਦੇ ਪਾਣੀ ਦੀ ਨਿਕਾਸੀ ਦਾ ਪ੍ਰਸ਼ਾਸਨ ਨੇ ਹਾਲੇ ਤੱਕ ਕੋਈ ਹੱਲ ਨਹੀਂ ਕੀਤਾ। ਇਸ ਕਾਰਨ ਉਹ ਨਰਕ ਦੀ ਜ਼ਿੰਦਗੀ ਜੀਅ ਰਹੇ ਹਨ। ਬਰਸਾਤਾਂ ਵਿੱਚ ਮੁਸ਼ਕਿਲਾਂ ਹੋਰ ਵੀ ਵੱਧ ਜਾਦੀਆਂ ਹਨ। ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵੀਰ ਕਲੋਨੀ ਵਿੱਚ ਬਣਦਾ ਵਿਕਾਸ ਕੀਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਜਲਦੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਕੋਈ ਸੁਣਵਾਈ ਨਾ ਕੀਤੀ ਤਾਂ ਉਹ ਨੈਸ਼ਨਲ ਦਲਿਤ ਮਹਾਪੰਚਾਇਤ ਪੰਜਾਬ ਦੇ ਸਹਿਯੋਗ ਨਾਲ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਪੰਚਾਇਤ ਭੰਗ ਹੋਣ ਮਗਰੋਂ ਪ੍ਰਸ਼ਾਸਨ ਨੇ ਜੋ ਪਿੰਡ ਦਾ ਪ੍ਰਬੰਧਕ ਲਗਾਇਆ ਸੀ, ਉਸ ਦੀ ਬਦਲੀ ਹੋ ਗਈ। ਹਾਲੇ ਤੱਕ ਨਵਾਂ ਪ੍ਰਬੰਧਕ ਨਿਯੁਕਤ ਨਹੀਂ ਕੀਤਾ ਗਿਆ। ਇਸ ਸਬੰਧੀ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਇਹ ਕਲੋਨੀ ਪਿੰਡ ਤੋਂ ਲਗਪਗ ਦੋ ਕਿਲੋਮੀਟਰ ਦੂਰ ਇੱਕ ਉੱਚੀ ਥਾਂ ’ਤੇ ਬਣੀ ਹੋਈ ਹੈ। ਇਸ ਕਲੋਨੀ ਨੂੰ ਸਰਕਾਰੀ ਤੌਰ ’ਤੇ ਹੀ ਕੱਟਿਆ ਗਿਆ ਸੀ ਪਰ ਪ੍ਰਸ਼ਾਸਨ ਨੇ ਨਿਕਾਸੀ ਲਈ ਕੋਈ ਛੱਪੜ ਲਈ ਜਗ੍ਹਾ ਨਹੀਂ ਕੱਟੀ। ਜਿਸ ਕਾਰਨ ਸਮੱਸਿਆ ਆ ਰਹੀ ਹੈ।

Advertisement

Advertisement