ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਵਾਈ ਅੱਡੇ ’ਤੇ ਯਾਤਰੀ ਕੋਲੋਂ 4 ਲੱਖ ਰੁਪਏ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ

08:50 AM Aug 14, 2024 IST

ਅੰਮ੍ਰਿਤਸਰ (ਟਨਸ):

Advertisement

ਕਸਟਮ ਵਿਭਾਗ ਨੇ ਸਥਾਨਕ ਹਵਾਈ ਅੱਡੇ ’ਤੇ ਸ਼ਾਰਜਾਹ ਤੋਂ ਆਏ ਇੱਕ ਯਾਤਰੂ ਕੋਲੋਂ ਲਗਪਗ 4 ਲੱਖ ਰੁਪਏ ਦੇ ਮੁੱਲ ਤੋਂ ਵੱਧ ਦੀਆਂ ਵਿਦੇਸ਼ੀ ਸਿਗਰਟਾਂ ਬਰਾਮਦ ਕੀਤੀਆਂ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੂ ਇੰਡੀਗੋ ਹਵਾਈ ਕੰਪਨੀ ਦੀ ਇੱਕ ਉਡਾਣ ਰਾਹੀਂ ਸ਼ਾਰਜਾਹ ਤੋਂ ਅੰਮ੍ਰਿਤਸਰ ਪੁੱਜਿਆ ਸੀ। ਇਸ ਯਾਤਰੂ ਦੇ ਸਾਮਾਨ ਦੀ ਜਾਂਚ ਦੌਰਾਨ ਉਸ ਵਿੱਚੋਂ ਕਰੀਬ 24,800 ਵਿਦੇਸ਼ੀ ਸਿਗਰਟਾਂ ਬਰਾਮਦ ਹੋਈਆਂ ਹਨ ਜਿਨ੍ਹਾਂ ਦੀ ਬਾਜ਼ਾਰ ਵਿੱਚ ਕੀਮਤ ਲਗਪਗ 4,21,600 ਰੁਪਏ ਹੈ। ਉਨ੍ਹਾਂ ਆਖਿਆ ਕਿ ਕਸਟਮ ਵਿਭਾਗ ਨੇ ਕਸਟਮ ਐਕਟ 1962 ਦੀ ਧਾਰਾ ਤਹਿਤ ਵਿਦੇਸ਼ੀ ਸਿਗਰਟਾਂ ਜ਼ਬਤ ਕਰ ਲਈਆਂ ਹਨ ਅਤੇ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement
Advertisement
Advertisement