ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰੀਕਾ ਤੇ ਬਰਤਾਨੀਆ ਦੇ ਵਿਦੇਸ਼ ਮੰਤਰੀ ਕੀਵ ਪੁੱਜੇ

07:54 AM Sep 12, 2024 IST

ਕੀਵ, 11 ਸਤੰਬਰ
ਰੂਸ ਖ਼ਿਲਾਫ਼ ਲੰਮੀ ਦੂਰੀ ਤੱਕ ਹਮਲਾ ਕਰਨ ਵਿੱਚ ਸਮਰੱਥ ਮਿਜ਼ਾਈਲਾਂ ਦੀ ਵਰਤੋਂ ਕਰਨ ਨੂੰ ਲੈ ਕੇ ਪੱਛਮੀ ਮੁਲਕਾਂ ’ਤੇ ਦਬਾਅ ਬਣਾਉਣ ਦੀਆਂ ਯੂਕਰੇਨ ਦੀਆਂ ਕੋਸ਼ਿਸ਼ਾਂ ਵਿਚਾਲੇ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਤੇ ਬਰਤਾਨੀਆ ਦੇ ਵਿਦੇਸ਼ ਮੰਤਰੀ ਡੇਵਿਡ ਲੈਮੀ ਅੱਜ ਸਾਂਝੀ ਯਾਤਰਾ ’ਤੇ ਕੀਵ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਇਰਾਨ ’ਤੇ ਰੂਸ ਨੂੰ ਘੱਟ ਦੂਰੀ ਵਾਲੀਆਂ ਬੈਲਿਸਟਿਕ ਮਿਜ਼ਾਈਲਾਂ ਦੀ ਸਪਲਾਈ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕਿ ਇਸ ਕਦਮ ਨਾਲ ਸਥਿਤੀ ਹੋਰ ਵੀ ਗੰਭੀਰ ਹੋਈ ਹੈ। ਯੂਕਰੇਨ ਦੇ ਪ੍ਰਧਾਨ ਮੰਤਰੀ ਡੈਨਿਸ ਸ਼ਮਿਆਲ ਨੇ ਅੱਜ ਕੀਵ ’ਚ ਪੱਤਰਕਾਰ ਸੰਮੇਲਨ ਦੌਰਾਨ ਕਿਹਾ, ‘ਜੇ ਸਾਨੂੰ ਯੂਕਰੇਨ ’ਤੇ ਹਮਲੇ ਲਈ ਦੁਸ਼ਮਣ ਵੱਲੋਂ ਤਿਆਰ ਕੀਤੇ ਫੌਜੀ ਟਿਕਾਣਿਆਂ ਜਾਂ ਹਥਿਆਰਾਂ ਨੂੰ ਤਬਾਹ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਤਾਂ ਯਕੀਨੀ ਤੌਰ ’ਤੇ ਇਸ ਨਾਲ ਸਾਡੇ ਨਾਗਰਿਕਾਂ, ਸਾਡੇ ਲੋਕਾਂ ਤੇ ਸਾਡੇ ਬੱਚਿਆਂ ਦੀ ਸੁਰੱਖਿਆ ਹੋਵੇਗੀ।’ -ਏਪੀ

Advertisement

Advertisement