ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਵੱਲੋਂ ਬੰਗਲਾਦੇਸ਼ੀ ਹਮਰੁਤਬਾ ਨਾਲ ਮੁਲਾਕਾਤ
07:51 AM Aug 20, 2020 IST
ਢਾਕਾ: ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਅੱਜ ਆਪਣੇ ਬੰਗਲਾਦੇਸ਼ੀ ਹਮਰੁਤਬਾ ਮਸੂਦ ਬਿਨ ਮੋਮੇਨ ਨਾਲ ਮੁਲਾਕਾਤ ਕੀਤੀ। ਦੋਵਾਂ ਸਫ਼ੀਰਾਂ ਨੇ ਕੋਵਿਡ-19 ਮਹਾਮਾਰੀ ਦਰਮਿਆਨ ਦੁਵੱਲੇ ਰਿਸ਼ਤਿਆਂ ਨੂੰ ਹੁਲਾਰਾ ਦੇਣ ਦੇ ਢੰਗ ਤਰੀਕਿਆਂ ’ਤੇ ਚਰਚਾ ਕੀਤੀ। ਵਿਦੇਸ਼ ਸਕੱਤਰ ਬਣਨ ਮਗਰੋਂ ਸ਼੍ਰਿੰਗਲਾ ਦੀ ਢਾਕਾ ਦੀ ਇਹ ਦੂਜੀ ਫੇਰੀ ਹੈ। ਸ਼੍ਰਿੰਗਲਾ ਨੇ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਦੌਰਾਨ ਸੁਰੱਖਿਆ ਨਾਲ ਜੁੜੇ ਸਾਂਝੇ ਹਿਤਾਂ, ਕਰੋਨਾਵਾਇਰਸ ਮਹਾਮਾਰੀ ਨੂੰ ਠੱਲਣ ਲਈ ਸਹਿਯੋਗ ਤੇ ਅਰਥਚਾਰੇ ਨੂੰ ਮੁੜ ਪੈਰਾਂ ਸਿਰ ਕਰਨ ਜਿਹੇ ਮੁੱਦਿਆਂ ’ਤੇ ਚਰਚਾ ਕੀਤੀ ਸੀ। ਬੰਗਲਾਦੇਸ਼ ਦੇ ਵਿਦੇਸ਼ ਦਫ਼ਤਰ ਤੇ ਭਾਰਤੀ ਹਾਈ ਕਮਿਸ਼ਨ ਨੇ ਸ਼੍ਰਿੰਗਲਾ ਦੀ ਢਾਕਾ ਫੇਰੀ ਨੂੰ ਹਾਲਾਂਕਿ ਥੋੜ੍ਹਾ ਗੁਪਤ ਹੀ ਰੱਖਿਆ ਕਿਊਂਕਿ ਕੋਵਿਡ-19 ਮਹਾਮਾਰੀ ਮਗਰੋਂ ਭਾਰਤ ਦੇ ਵਿਦੇਸ਼ ਸਕੱਤਰ ਦਾ ਇਹ ਪਹਿਲਾ ਵਿਦੇਸ਼ ਦੌਰਾ ਸੀ। -ਪੀਟੀਆਈ
Advertisement
Advertisement
Advertisement