ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਜਰਾਤ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਕੁੱਟਮਾਰ; ਨਮਾਜ਼ ਅਦਾ ਕਰਨ ਦੌਰਾਨ ਵਾਪਰੀ ਘਟਨਾ

03:24 PM Mar 17, 2024 IST
ਘਟਨਾ ਦੀ ਜਾਂਚ ਕਰਦੇ ਹੋਏ ਪੁਲੀਸ ਅਧਿਕਾਰੀ।

ਅਹਿਮਦਾਬਾਦ, 17 ਮਾਰਚ
ਅਹਿਮਦਾਬਾਦ ਵਿੱਚ ਕੁੱਝ ਵਿਅਕਤੀਆਂ ਦੇ ਇੱਕ ਗੁੱਟ ਨੇ ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ਦੀ ਇਮਾਰਤ ਵਿੱਚ ਨਮਾਜ਼ ਅਦਾ ਕਰਨ ਦੌਰਾਨ ਵੱਖ-ਵੱਖ ਦੇਸ਼ਾਂ ਦੇ ਵਿਦਿਆਰਥੀਆਂ ਨਾਲ ਕਥਿਤ ਕੁੱਟਮਾਰ ਕੀਤੀ। ਇਨ੍ਹਾਂ ਵਿੱਚੋਂ ਦੋ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਅੱਜ ਦੱਸਿਆ ਕਿ ਸ਼ਨਿੱਚਰਵਾਰ ਰਾਤ ਨੂੰ ਵਾਪਰੀ ਇਸ ਘਟਨਾ ਮਗਰੋਂ ਸ੍ਰੀਲੰਕਾ ਅਤੇ ਤਾਜਿਕਸਤਾਨ ਦੇ ਇੱਕ-ਇੱਕ ਵਿਦਿਆਰਥੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਕਮਿਸ਼ਨਰ ਜੀ.ਐਸ. ਮਲਿਕ ਨੇ ਕਿਹਾ ਕਿ 20 ਤੋਂ 25 ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ ਅਤੇ ਘਟਨਾ ਦੀ ਜਾਂਚ ਲਈ ਸੁਰੱਖਿਆ ਕਰਮਚਾਰੀਆਂ ਦੀਆਂ ਨੌਂ ਟੀਮਾਂ ਬਣਾਈਆਂ ਗਈਆਂ ਹਨ। ਮਲਿਕ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਰਾਤ ਲਗਪਗ 10.50 ਵਜੇ ਮਿਲੀ। ਲਗਪਗ 20-25 ਲੋਕ ਗੁਜਰਾਤ ਯੂਨੀਵਰਸਿਟੀ ਦੇ ਹੋਸਟਲ ਵਿੱਚ ਦਾਖਲ ਹੋ ਗਏ ਅਤੇ ਉਨ੍ਹਾਂ ਨੇ ਅਫਗਾਨਿਸਤਾਨ, ਉਜ਼ਬੇਕਿਸਤਾਨ ਅਤੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਦੇ ਹੋਸਟਲ ਵਿੱਚ ਨਮਾਜ਼ ਅਦਾ ਕਰਨ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਦੱਸਿਆ ਕਿ ਗੁਜਰਾਤ ਯੂਨੀਵਰਸਿਟੀ ਵਿੱਚ ਅਫਗਾਨਿਸਤਾਨ, ਤਾਜਿਕਸਤਾਨ, ਸ੍ਰੀਲੰਕਾ ਅਤੇ ਅਫਰੀਕੀ ਦੇਸ਼ਾਂ ਦੇ ਵਿਦਿਆਰਥੀਆਂ ਸਮੇਤ 300 ਦੇ ਕਰੀਬ ਵਿਦੇਸ਼ੀ ਵਿਦਿਆਰਥੀ ਰਜਿਸਟਰਡ ਹਨ। ਯੂਨੀਵਰਸਿਟੀ ਦੇ ਏ-ਬਲਾਕ ਹੋਸਟਲ ਵਿਚ ਜਿੱਥੇ ਇਹ ਘਟਨਾ ਵਾਪਰੀ, ਉਸ ਵਿਚ ਲਗਪਗ 75 ਵਿਦੇਸ਼ੀ ਵਿਦਿਆਰਥੀ ਰਹਿੰਦੇ ਹਨ। -ਪੀਟੀਆਈ

Advertisement

ਦੋਸ਼ੀਆਂ ਖ਼ਿਲਾਫ਼ ਸ਼ਖ਼ਤ ਕਾਰਵਾਈ ਕੀਤੀ ਜਾ ਰਹੀ ਹੈ: ਕੇਂਦਰ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਕਿਹਾ ਕਿ ਗੁਜਰਾਤ ਯੂਨੀਵਰਸਿਟੀ ਵਿੱਚ ਹਿੰਸਾ ਫੈਲਾਉਣ ਵਾਲਿਆਂ ਖ਼ਿਲਾਫ਼ ਗੁਜਰਾਤ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਇਸ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਵਿਦੇਸ਼ੀ ਵਿਦਿਆਰਥੀਆਂ ਵਿੱਚੋਂ ਇੱਕ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।  -ਪੀਟੀਆਈ

Advertisement
Advertisement
Advertisement