ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੰਡਲ ਦਫ਼ਤਰ ਦਾ ਘਿਰਾਓ ਕਰਨਗੇ ਵਣ ਵਿਭਾਗ ਦੇ ਕਾਮੇ

08:45 AM Oct 21, 2024 IST

ਪੱਤਰ ਪ੍ਰੇਰਕ
ਮਾਨਸਾ, 20 ਅਕਤੂਬਰ
ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਲਾ ਖਾਂ ਭੰਮੇ ਕਲਾਂ ਵੱਲੋਂ 25 ਅਕਤੂਬਰ ਨੂੰ ਵਣ ਕਾਮਿਆਂ ਵੱਲੋਂ ਵਣ ਮੰਡਲ ਅਫ਼ਸਰ ਮਾਨਸਾ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਵੱਲੋਂ ਇਹ ਘਿਰਾਓ ਤਨਖਾਹਾਂ ਨਾ ਮਿਲਣ ਨੂੰ ਲੈ ਕੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਦੌਰ ਵਿੱਚ ਵਣ ਕਾਮੇ ਲੰਮੇ ਸਮੇਂ ਤੋਂ ਤਨਖਾਹਾਂ ਬਿਨਾਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਨਿਗੂਣੀਆਂ ਤਨਖਾਹਾਂ ’ਤੇ ਵਣ ਕਾਮੇ ਸੜਕਾਂ, ਨਹਿਰਾਂ ਤੇ ਜੰਗਲਾਤ ਏਰੀਏ ਵਿੱਚ ਰੁੱਖ ਲਾਉਂਦੇ ਹਨ, ਉਨ੍ਹਾਂ ਦਾ ਪਾਲਣ-ਪੋਸ਼ਣ ਕਰਦੇ ਹਨ ਪ੍ਰੰਤੂ ਉਨ੍ਹਾਂ ਨੂੰ ਆਪਣੇ ਪਰਿਵਾਰ ਪਾਲਣ ਲਈ ਮਿਲਦਾ ਮਿਹਨਤਾਨਾ ਵੀ ਸਮੇਂ-ਸਿਰ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਵਾਰ-ਵਾਰ ਅਧਿਕਾਰੀਆਂ ਨੂੰ ਵਰਕਰਾਂ ਦੀਆ ਉਪਰੋਕਤ ਮੰਗ ਨੂੰ ਹੱਲ ਕਰਨ ਅਪੀਲਾਂ ਕੀਤੀਆਂ ਹਨ ਪਰ ਕੋਈ ਸੁਣਵਾਈ ਨਹੀਂ ਕੀਤੀ ਗਈ। ਜਥੇਬੰਦੀ ਦੇ ਆਗੂ ਨਿਰਮਲ ਸਿੰਘ ਬੱਪੀਆਣਾ ਨੇ ਕਿਹਾ ਕਿ ਵਣ ਕਾਮਿਆਂ ਦੀਆਂ ਤਨਖਾਹਾਂ ਫੌਰੀ ਦਿੱਤੀਆਂ ਜਾਣ, ਸੀਨੀਆਰਤਾ ਸੂਚੀ ਸੋਧ ਕੇ ਬਣਾਈ ਜਾਵੇ, ਰਹਿੰਦਾ ਏਰੀਅਰ ਦਿੱਤਾ ਜਾਵੇ, ਲੋੜੀਂਦੇ ਸੰਦ ਦਿੱਤੇ ਜਾਣ, ਬੂਟ-ਵਰਦੀਆਂ ਸਮੇਤ ਸ਼ਨਾਖ਼ਤੀ ਕਾਰਡ ਬਣਾ ਕੇ ਦਿੱਤੇ ਜਾਣ।

Advertisement

Advertisement